ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਸ਼ਟਰ: ਨਰਿੰਦਰ ਦਾਭੋਲਕਰ ਹੱਤਿਆ ਕਾਂਡ ’ਚ 2 ਨੂੰ ਉਮਰ ਕੈਦ ਤੇ 3 ਬਰੀ

11:25 AM May 10, 2024 IST

ਪੁਣੇ, 10 ਮਈ
ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਤਰਕਸ਼ੀਲ ਨਰਿੰਦਰ ਦਾਭੋਲਕਰ ਹੱਤਿਆ ਕਾਂਡੇ ਪੰਜ ਮੁਲਜ਼ਮਾਂ ਵਿਚੋਂ ਤਿੰਨ ਨੂੰ ਬਰੀ ਕਰ ਦਿੱਤਾ ਤੇ ਦੋ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦਾਭੋਲਕਰ ਦੀ 20 ਅਗਸਤ 2013 ਨੂੰ ਉਦੋਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਪੁਣੇ ’ਚ ਸਵੇਰ ਦੀ ਸੈਰ ਲਈ ਨਿਕਲ ਰਹੇ ਸਨ। ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਵਧੀਕ ਸੈਸ਼ਨ ਜੱਜ ਨੇ ਕਿਹਾ ਕਿ ਇਸਤਗਾਸਾ ਪੱਖ ਨੇ ਸਚਿਨ ਅੰਦੂਰੇ ਅਤੇ ਸ਼ਰਦ ਕਾਲਸਕਰ 'ਤੇ ਹੱਤਿਆ ਅਤੇ ਸਾਜ਼ਿਸ਼ ਰਚਣ ਦੇ ਦੋਸ਼ ਸਾਬਤ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਉਮਰ ਕੈਦ ਅਤੇ 5 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸੀਬੀਆਈ ਅਨੁਸਾਰ ਅੰਦੂਰੇ ਅਤੇ ਕਾਲਸਕਰ ਨੇ ਦਾਭੋਲਕਰ 'ਤੇ ਗੋਲੀਬਾਰੀ ਕੀਤੀ ਸੀ। ਅਦਾਲਤ ਨੇ ਮੁਲਜ਼ਮ ਕੰਨ-ਨੱਕ-ਗਲੇ (ਈਐਨਟੀ) ਸਰਜਨ ਤਾਵੜੇ, ਸੰਜੀਵ ਪੁਨਾਲੇਕਰ ਅਤੇ ਵਿਕਰਮ ਭਾਵੇ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।

Advertisement

Advertisement
Advertisement