ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸ਼ਤਰੀ ਦੀ ਜੈਅੰਤੀ ਮਨਾਈ
ਸ਼ਗਨ ਕਟਾਰੀਆ
ਬਠਿੰਡਾ, 2 ਅਕਤੂਬਰ
ਕਾਂਗਰਸ ਪਾਰਟੀ ਵੱਲੋਂ ਇੱਥੇ ਕਾਂਗਰਸ ਭਵਨ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਸ਼ਰਧਾ ਨਾਲ ਮਨਾਈ ਗਈ।
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਦੌਰਾਨ ਬਲਾਕ ਕਾਂਗਰਸ ਦੇ ਪ੍ਰਧਾਨ ਬਲਰਾਜ ਸਿੰਘ ਪੱਕਾ, ਨਗਰ ਨਿਗਮ ਦੇ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ, ਸੀਨੀਅਰ ਆਗੂ ਹਰਵਿੰਦਰ ਲੱਡੂ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਠੇਕੇਦਾਰ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਆਦਿ ਬੁਲਾਰਿਆਂ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸ਼ਤਰੀ ਵੱਲੋਂ ਦੇਸ਼ ਦੀ ਬਿਹਤਰੀ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦਾ ਦਾ ਜੀਵਨ ਸੱਚਾਈ, ਸਦਭਾਵਨਾ ਅਤੇ ਆਦਰਸ਼ ਭਰਪੂਰ ਸੀ, ਜੋ ਭਾਰਤੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਬਲਾਕ ਪ੍ਰਧਾਨ ਦਰਸ਼ਨ ਸਿੰਘ, ਸੀਨੀਅਰ ਮਹਿਲਾ ਕਾਂਗਰਸੀ ਆਗੂ ਅੰਮ੍ਰਿਤਾ ਗਿੱਲ, ਕਮਲਜੀਤ ਸਿੰਘ ਭੰਗੂ, ਜਸਵੀਰ ਸਿੰਘ ਜੱਸਾ, ਸੁਰਿੰਦਰਜੀਤ ਸਿੰਘ ਸਾਹਨੀ ਅਤੇ ਸਾਧੂ ਸਿੰਘ ਸਮੇਤ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸ਼ਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ, ਮੌਜੂਦਾ ਕੇਂਦਰ ਸਰਕਾਰ ’ਤੇ ਫ਼ਿਰਕੂ ਧਰੁਵੀਕਰਨ ਦੀ ਰਾਜਨੀਤੀ ਕੀਤੇ ਜਾਣ ਦਾ ਦੋਸ਼ ਲਾਇਆ। ਇਸ ਮੌਕੇ ਨੱਥੂ ਰਾਮ, ਪ੍ਰਕਾਸ਼ ਚੰਦ, ਜਸਪਾਲ ਸਿੰਘ ਢਿੱਲੋਂ, ਰਜਿੰਦਰ ਸਿੰਘ ਗੋਪੀ, ਸਿਮਰਤ ਧਾਲੀਵਾਲ, ਹਰਿਮੰਦਰ ਸਿੱਧੂ, ਭੋਲਾ, ਰਾਜ ਮਹਿਰਾ, ਜਗਰਾਜ ਸਿੰਘ, ਗੁਰਮੀਤ ਸਿੰਘ, ਸੁਨੀਲ ਕੁਮਾਰ, ਅਸ਼ੋਕ ਭੋਲਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।
ਭੁੱਚੋ ਮੰਡੀ: ਕਾਂਗਰਸ ਪਾਰਟੀ ਭੁੱਚੋ ਮੰਡੀ ਵੱਲੋਂ ਪੰਚਾਇਤੀ ਧਰਮਸ਼ਾਲਾ ਵਿੱਚ ਗਾਂਧੀ ਜੈਅੰਤੀ ਮਨਾਈ ਗਈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇਜਾ ਸਿੰਘ ਦੰਦੀਵਾਲ, ਮਹਿੰਦਰ ਸਿੰਘ ਭੋਲਾ, ਸ਼ਹਿਰੀ ਪ੍ਰਧਾਨ ਮੁਕੇਸ਼ ਸ਼ਰਮਾ ਅਤੇ ਅਵਤਾਰ ਸਿੰਘ ਗੋਨਿਆਨਾ ਦੀ ਅਗਵਾਈ ਹੇਠ ਮਾਨਵਤਾ ਦੀ ਭਲਾਈ ਲਈ ਖੂਨਦਾਨ ਕੈਂਪ ਲਗਾਇਆ ਗਿਆ। ਇਸ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਖੂਨਦਾਨ ਕੀਤਾ।
ਖਿਆਲਾ ਕਲਾਂ ਦੇ ਦਿ ਰੌਇਲ ਗਲੋਬਲ ਸਕੂਲ ਵਿੱਚ ਸਮਾਗਮ
ਮਾਨਸਾ (ਪੱਤਰ ਪ੍ਰੇਰਕ): ਖਿਆਲਾ ਕਲਾਂ (ਮਾਨਸਾ) ਵਿਚ ਗਾਂਧੀ ਜੈਅੰਤੀ ਮਨਾਈ ਗਈ। ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲਕੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਕੂਲ ਦੇ ਅਕਾਦਮਿਕ ਮੁਖੀ ਹਰਦੇਵ ਕੌਰ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਦੇ ਜੀਵਨ ਬਾਰੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਹਿੰਦੀ ਅਧਿਆਪਕਾ ਅਨੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ ਵਿੱਚੋਂ ਮਹੱਤਵਪੂਰਨ ਘਟਨਾਵਾਂ ਬਾਰੇ ਚਾਨਣਾ ਪਾਇਆ। ਸਕੂਲ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਅਜਿਹੇ ਨੇਤਾਵਾਂ ਦਾ ਜਨਮ ਦਿਹਾੜੇ ਮਨਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਉਣਾ ਹੈ।