ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਂਵੀਰ ਦਲ ਧਰਮਸ਼ਾਲਾ ਵਿਵਾਦ ਮਾਮਲੇ ਵਿੱਚ ਬੋਹਾ ਬੰਦ

07:53 AM Sep 22, 2024 IST
ਬੋਹਾ ਵਿੱਚ ਧਰਮਸ਼ਾਲਾ ਵਿਵਾਦ ਮਾਮਲੇ ਵਿਚ ਸ਼ਨਿਚਰਵਾਰ ਨੂੰ ਬੰਦ ਪਿਆ ਬਾਜ਼ਾਰ। -ਫੋਟੋ: ਪੰਜਾਬੀ ਟ੍ਰਿਬਿਊਨ

ਨਿਰੰਜਣ ਬੋਹਾ
ਬੋਹਾ, 21 ਸਤੰਬਰ
ਇਥੋਂ ਦੀ ਪੰਜਾਬ ਮਹਾਂਵੀਰ ਦਲ ਧਰਮਸ਼ਾਲਾ ’ਤੇ ਕਬਜ਼ੇ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਸੰਘਰਸ਼ ਵਿੱਚ ਤਬਦੀਲ ਹੋ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਮਹਾਂਵੀਰ ਦਲ ਨਾਂ ਦੀ ਧਾਰਮਿਕ ਸੰਸਥਾ ਵੱਲੋਂ ਇਹ ਧਰਮਸ਼ਾਲਾ ਸੰਨ 1972 ਵਿੱਚ ਬਣਾਈ ਗਈ ਸੀ। ਧਰਮਸ਼ਾਲਾ ’ਤੇ ਸ਼ਹਿਰ ਦੇ ਹੀ ਕੁਝ ਵਿਅਕਤੀਆਂ ਵੱਲੋਂ ਕੁਝ ਸਮਾਂ ਪਹਿਲਾਂ ਇਹ ਕਹਿ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਕਿ ਇਹ ਉਨ੍ਹਾਂ ਦੇ ਵੱਡੇ-ਵਡੇਰੇ ਸੇਠ ਅੰਮੀ ਚੰਦ ਵੱਲੋਂ ਦਿੱਤੀ ਜਗ੍ਹਾ ’ਤੇ ਬਣੀ ਹੋਈ ਹੈ। ਇਸ ਦੇ ਰੋਸ ਵਜੋਂ ਸ਼ਹਿਰ ਨਿਵਾਸੀਆਂ ਨੇ ਅੱਜ ਬੋਹਾ-ਬੁਢਲਾਡਾ ਸੜਕ ’ਤੇ ਧਰਨਾ ਦੇ ਕੇ ਚਾਰ ਘੰਟੇ ਲਈ ਆਵਾਜਾਈ ਠੱਪ ਕਰ ਦਿੱਤੀ ਅਤੇ ਸ਼ਹਿਰ ਦਾ ਬਾਜ਼ਾਰ ਵੀ ਮੁਕੰਮਲ ਤੌਰ ’ਤੇ ਬੰਦ ਰੱਖਿਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਜੈਨ, ਪੰਜਾਬ ਮਹਾਂਵੀਰ ਦਲ ਦੇ ਪ੍ਰਧਾਨ ਪ੍ਰਵੀਨ ਕਮਾਰ ਗੋਇਲ, ਸੁਰਿੰਦਰ ਮੰਗਲਾ, ਗਿਆਨ ਚੰਦ ਸਿੰਗਲਾ, ਵਿਪਨ ਕੁਮਾਰ ਗਰਗ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਗੋਇਲ, ਭਾਜਪਾ ਮੰਡਲ ਪ੍ਰਧਾਨ ਮਨਮੰਦਰ ਸਿੰਘ, ਨਿਖਿਲ ਗੋਇਲ, ‘ਆਪ’ ਦੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਤੇ ਪੱਤਰਕਾਰ ਰਮੇਸ਼ ਤਾਂਗੜੀ ਨੇ ਕਿਹਾ ਕਿ ਕਿਸੇ ਧਾਰਿਮਕ ਜਾਂ ਸਮਾਜ ਸੇਵੀ ਸੰਸਥਾ ਨੂੰ ਦਾਨ ਕੀਤੀ ਥਾਂ ’ਤੇ ਕਬਜ਼ਾ ਕਰਨ ਦੀ ਕਾਰਵਾਈ ਨਿੰਦਣਯੋਗ ਹੈ ਤੇ ਪ੍ਰਸ਼ਾਸਨ ਨੂੰ ਅਜਿਹੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
ਧਰਨੇ ਵਿੱਚ ਪੁੱਜ ਕੇ ਬੋਹਾ ਥਾਣਾ ਦੇ ਐੱਸਐੱਚਓ ਪ੍ਰਵੀਨ ਕੁਮਾਰ ਨੇ ਧਰਨਾਕਾਰੀਆਂ ਨਾਲ ਗੱਲ ਕੀਤੀ। ਇਸ ਮਗਰੋਂ ਧਰਮਸ਼ਾਲਾ ਦਾ ਤਾਲਾ ਖੁੱਲ੍ਹਵਾ ਦਿੱਤਾ ਗਿਆ ਅਤੇ ਪੱਕਾ ਫੈਸਲਾ ਹੋਣ ਤੱਕ ਧਰਮਸ਼ਾਲਾ ਦੀ ਜ਼ਿੰਮੇਵਾਰੀ ਪੰਜਾਬ ਮਹਾਂਵੀਰ ਦਲ ਧਰਮਸ਼ਾਲਾ ਵੱਲੋਂ ਬਣਾਈ 11 ਮੈਂਬਰੀ ਕਮੇਟੀ ਨੂੰ ਸੌਂਪ ਦਿੱਤੀ ਗਈ। ਇਸ ਮਸਲੇ ਦੇ ਹੱਲ ਲਈ ਨਾਇਬ ਤਹਿਸੀਲਦਾਰ ਬੁਢਲਾਡਾ ਵੱਲੋਂ 23 ਸਤੰਬਰ ਨੂੰ ਦੋਵਾਂ ਧਿਰਾਂ ਦੀ ਮੀਟਿੰਗ ਬੁਲਾਈ ਗਈ ਹੈ।

Advertisement

Advertisement