ਮਹਾਯੁਤੀ ਨੇ ਮਹਾਰਾਸ਼ਟਰ ’ਚ ਕਾਰੋਬਾਰੀ ਘਰਾਣਿਆਂ ਦੇ ਹਿੱਤ ਪੂਰੇ: ਕਾਂਗਰਸ
07:12 AM Oct 28, 2024 IST
Advertisement
ਨਵੀਂ ਦਿੱਲੀ, 27 ਅਕਤੂਬਰ
ਕਾਂਗਰਸ ਨੇ ਮਹਾਰਾਸ਼ਟਰ ’ਚ ਮਹਾਯੁਤੀ ਸਰਕਾਰ ’ਤੇ ਦੋਸ਼ ਲਾਇਆ ਕਿ ਉਸ ਨੇ ਸੂਬੇ ਦੇ ਲੋਕਾਂ ਅਤੇ ਜੰਗਲਾਂ ਦੀ ਸਾਂਭ-ਸੰਭਾਲ ਦੀ ਬਜਾਏ ਕਾਰੋਬਾਰੀ ਘਰਾਣਿਆਂ ਦੇ ਹਿੱਤਾਂ ਦਾ ਪੱਖ ਪੂਰਿਆ। ਕਾਂਗਰਸ ਜਨਰਲ ਸਕੱਤਰ ਅਤੇ ਸੰਚਾਰ ਮਾਮਲਿਆਂ ਦੇ ਇੰਚਾਰਜ ਜੈਰਾਮ ਰਮੇਸ਼ ਨੇ ਕਿਹਾ ਕਿ ਨਵੰਬਰ 2023 ’ਚ ਅਡਾਨੀ ਗਰੀਨ ਐਨਰਜੀ ਲਿਮਟਿਡ ਦੇ ਸਲਾਹਕਾਰ ਨੂੰ ਕੇਂਦਰ ਦੀ ਐਕਸਪਰਟ ਅਪਰੇਜ਼ਲ ਕਮੇਟੀ ’ਚ ਨਿਯੁਕਤ ਕੀਤਾ ਗਿਆ ਜੋ ਪਣਬਿਜਲੀ ਪ੍ਰਾਜੈਕਟਾਂ ਦੀਆਂ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੰਦੀ ਹੈ। ਜੈਰਾਮ ਰਮੇਸ਼ ਨੇ ‘ਐਕਸ’ ’ਤੇ ਕਿਹਾ ਕਿ ਕੋਲ੍ਹਾਪੁਰ ’ਚ ਘੱਟ ਮੀਂਹ ਪੈਣ ਕਾਰਨ ਲੋਕਾਂ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਪ੍ਰਾਜੈਕਟ ਮਨਜ਼ੂਰ ਕਰਨ ਤੋਂ ਪਹਿਲਾਂ ਸਥਾਨਕ ਲੋਕਾਂ ਨਾਲ ਕੋਈ ਮੀਟਿੰਗ ਵੀ ਨਹੀਂ ਕੀਤੀ ਗਈ ਸੀ। -ਪੀਟੀਆਈ
Advertisement
Advertisement
Advertisement