ਮਹਿੰਦਰ ਭਗਤ ਨੇ ਵਿਧਾਇਕ ਵਜੋਂ ਹਲਫ਼ ਲਿਆ
06:23 AM Jul 18, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਲੰਧਰ (ਪੱਛਮੀ) ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਮਹਿੰਦਰ ਭਗਤ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਮਹਿੰਦਰ ਭਗਤ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 37,325 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤਣ ਦੀ ਵਧਾਈ ਦਿੱਤੀ। ਨਵੇਂ ਚੁਣੇ ਗਏ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ। ਹਲਫ਼ਦਾਰੀ ਸਮਾਗਮ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਨਰਿੰਦਰ ਪਾਲ ਸਿੰਘ ਸਵਨਾ, ਕੁਲਵੰਤ ਸਿੰਘ ਬਾਜ਼ੀਗਰ, ਕਰਮਬੀਰ ਸਿੰਘ ਘੁੰਮਣ, ਅਜੀਤ ਪਾਲ ਸਿੰਘ ਕੋਹਲੀ, ਵਿਜੇ ਸਿੰਗਲਾ, ਬਰਿੰਦਰ ਗੋਇਲ, ਗੁਰਪ੍ਰੀਤ ਸਿੰਘ ਗੋਗੀ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Advertisement
Advertisement
Advertisement