ਮਹਿੰਦਰ ਭਗਤ ਅੱਜ ਲੈਣਗੇ ਹਲਫ਼
07:08 AM Jul 17, 2024 IST
ਚੰਡੀਗੜ੍ਹ (ਟਨਸ):
Advertisement
ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤੇ ‘ਆਪ’ ਵਿਧਾਇਕ ਮਹਿੰਦਰ ਭਗਤ ਬੁੱਧਵਾਰ ਨੂੰ ਹਲਫ਼ ਲੈਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਵੇਂ ਵਿਧਾਇਕ ਨੂੰ ਵਿਧਾਨ ਸਭਾ ਕੰਪਲੈਕਸ ਵਿਚ ਸਹੁੰ ਚੁਕਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੀ ਜ਼ਿਮਨੀ ਚੋਣ ਵੱਕਾਰ ਦਾ ਸੁਆਲ ਬਣਾ ਕੇ ਲੜੀ ਸੀ ਅਤੇ ਇਹ ਸੀਟ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ‘ਆਪ’ ਦੀ ਝੋਲੀ ਪਈ। ਮੁੱਖ ਮੰਤਰੀ ਨੇ ਜਲੰਧਰ ਪੱਛਮੀ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਮਹਿੰਦਰ ਭਗਤ ਦੇ ਜਿੱਤਣ ਦੀ ਸੂਰਤ ਵਿਚ ਉਨ੍ਹਾਂ ਨੂੰ ਮੰਤਰੀ ਬਣਾਇਆ ਜਾਵੇਗਾ। ਸੂਤਰ ਦੱਸਦੇ ਹਨ ਕਿ ਆਉਂਦੇ ਦਿਨਾਂ ਵਿਚ ਮਹਿੰਦਰ ਭਗਤ ਨੂੰ ਵਜ਼ੀਰੀ ਮਿਲਣ ਦੀ ਵੀ ਸੰਭਾਵਨਾ ਹੈ।
Advertisement
Advertisement