ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹੇਸ਼ਇੰਦਰ ਗਰੇਵਾਲ ਨੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

08:35 AM Apr 26, 2024 IST
ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਮਹੇਸ਼ਇੰਦਰ ਗਰੇਵਾਲ। -ਫੋਟੋ: ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਸਰਗਰਮ ਹੋਣ ਦੀ ਅਪੀਲ ਕੀਤੀ ਹੈ। ਅੱਜ ਗੁਰਦੁਆਰਾ ਪੁਰਾਣੀ ਸਬਜ਼ੀ ਮੰਡੀ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਆਗੂ ਅਜੀਤ ਸਿੰਘ ਅਤੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ’ਤੇ ਨਿਯੁਕਤੀ ਪੱਤਰ ਦੇਣ ਸਮੇਂ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਇਸ ਲਈ ਖੇਤਰੀ ਪਾਰਟੀ ਦੇ ਉਮੀਦਵਾਰਾਂ ਨੂੰ ਕਾਮਯਾਬ ਕਰਨ ਲਈ ਜ਼ੋਰਦਾਰ ਸਰਗਰਮੀਆਂ ਚਲਾਈਆਂ ਜਾਣ। ਇਸ ਮੌਕੇ ਮਨਿੰਦਰ ਸਿੰਘ ਅਹੂਜਾ, ਕੰਵਲਜੀਤ ਸਿੰਘ, ਤਰਲੋਚਨ ਸਿੰਘ ਮਨੋਚਾ, ਗੁਰਮੀਤ ਸਿੰਘ, ਰਸ਼ਪਾਲ ਸਿੰਘ ਫੌਜੀ, ਹਰਿੰਦਰ ਸਿੰਘ ਲਾਲੀ, ਤਰਵਿੰਦਰ ਸਿੰਘ, ਜਗਜੀਤ ਸਿੰਘ ਅਰੋੜਾ, ਹਰਮੋਹਨ ਸਿੰਘ ਸਰਹੱਦੀ, ਮੁਖਤਿਆਰ ਸਿੰਘ ਚੀਮਾ, ਬੀਬੀ ਸੁਰਿੰਦਰ ਕੌਰ ਦਿਆਲ, ਮਨਦੀਪ ਕੌਰ, ਦਲਵਿੰਦਰ ਸਿੰਘ ਘੁੰਮਣ ਅਤੇ ਪਰਮਜੀਤ ਸਿੰਘ ਵੀ ਹਾਜ਼ਰ ਸਨ।

Advertisement

Advertisement
Advertisement