ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬ੍ਰਿਜ ਭੂਸ਼ਨ ਨੂੰ ਤਲਬ ਕੀਤਾ
03:46 PM Jul 07, 2023 IST
ਨਵੀਂ ਦਿੱਲੀ, 7 ਜੁਲਾਈ
ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ 18 ਜੁਲਾਈ ਨੂੰ ਤਲਬ ਕੀਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਨੂੰ ਅੱਗੇ ਵਧਾਉਣ ਲਈ ਕਾਫੀ ਸਬੂਤ ਹਨ। ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਬ੍ਰਿਜ ਭੂਸ਼ਨ ਨੂੰ 18 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
Advertisement
Advertisement