For the best experience, open
https://m.punjabitribuneonline.com
on your mobile browser.
Advertisement

ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜ ਭੂਸ਼ਨ ਖ਼ਿਲਾਫ਼ ਦੋਸ਼ ਆਇਦ

12:21 PM May 10, 2024 IST
ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ  ਬ੍ਰਿਜ ਭੂਸ਼ਨ ਖ਼ਿਲਾਫ਼ ਦੋਸ਼ ਆਇਦ
Advertisement

ਨਵੀਂ ਦਿੱਲੀ, 10 ਮਈ
ਇਥੋਂ ਦੀ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ’ਤੇ ਦੋਸ਼ ਆਇਦ ਕੀਤੇ ਹਨ।ਅਦਾਲਤ ਨੇ ਪੰਜ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ। ਉਸ 'ਤੇ ਔਰਤ ਦਾ ਅਪਮਾਨ ਕਰਨ ਦਾ ਦੋਸ਼ ਵੀ ਲਗਾਇਆ ਗਿਆ ਸੀ। ਅਦਾਲਤ ਨੇ ਮੁਲਜ਼ਮ 'ਤੇ ਦੋ ਪਹਿਲਵਾਨਾਂ ਨੂੰ ਅਪਰਾਧਿਕ ਧਮਕੀਆਂ ਦੇਣ ਦਾ ਵੀ ਦੋਸ਼ ਲਗਾਇਆ ਹੈ। ਆਈਪੀਸੀ ਦੀ ਧਾਰਾ 354, 354 ਡੀ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਆਈਪੀਸੀ ਦੀ ਧਾਰਾ (506) 1 ਤਹਿਤ ਵੀ ਦੋਸ਼ ਆਇਦ ਕੀਤੇ ਗਏ ਹਨ। ਦਿੱਲੀ ਦੀ ਅਦਾਲਤ ਨੇ ਇਸ ਤੋਂ ਪਹਿਲਾਂ ਫੈਸਲਾ ਸੁਣਾਉਣ ਲਈ 7 ਮਈ ਦੀ ਤਰੀਕ ਤੈਅ ਕੀਤੀ ਸੀ ਪਰ ਉਸ ਦਿਨ ਫੈਸਲਾ ਮੁਲਤਵੀ ਕਰ ਦਿੱਤਾ ਸੀ। ਦਿੱਲੀ ਪੁਲੀਸ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਕੇ ਮੁਕੱਦਮਾ ਚਲਾਉਣ ਦੀ ਸਿਫਾਰਿਸ਼ ਕੀਤੀ ਸੀ। ਬ੍ਰਿਜ ਭੂਸ਼ਨ ਮਾਮਲੇ ਦੀ ਮੁੜ ਜਾਂਚ ਦੀ ਮੰਗ ਕਰਨ ਲਈ ਅਦਾਲਤ ਦਾ ਰੁਖ਼ ਕੀਤਾ ਸੀ ਪਰ ਅਦਾਲਤ ਨੇ ਉਹ ਮੰਗ ਰੱਦ ਕਰ ਦਿੱਤੀ ਸੀ।

Advertisement

Advertisement
Author Image

Advertisement
Advertisement
×