ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਕਾਂਗਰਸ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ

12:10 PM Sep 18, 2024 IST
ਫਗਵਾੜਾ ਵਿੱਚ ਰਵਨੀਤ ਬਿੱਟੂ ਦਾ ਪੁਤਲਾ ਸਾੜਨ ਮੌਕੇ ਕਾਂਗਰਸੀ।

ਜਸਬੀਰ ਸਿੰਘ ਚਾਨਾ
ਫਗਵਾੜਾ, 17 ਸਤੰਬਰ
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਸਥਾਨਕ ਇਕਾਈ ਵੱਲੋਂ ਅੱਜ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੀ ਸ਼ਾਮਿਲ ਹੋਏ। ਜ਼ਿਲ੍ਹਾ ਕਪੂਰਥਲਾ ਮਹਿਲਾ ਕਾਂਗਰਸ ਪ੍ਰਧਾਨ ਸੰਗੀਤਾ ਧੀਰ, ਫਗਵਾੜਾ ਸ਼ਹਿਰੀ ਪ੍ਰਧਾਨ ਰਣਜੀਤ ਕੌਰ ਰਾਣੀ ਤੇ ਦਿਹਾਤੀ ਪ੍ਰਧਾਨ ਦਲਬੀਰ ਕੌਰ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਅਤਿਵਾਦੀ ਦੱਸ ਕੇ ਆਪਣੀ ਮਾਨਸਿਕ ਹਾਲਤ ਬਿਆਨ ਕੀਤੀ ਹੈ ਕਿਉਂਕਿ ਰਵਨੀਤ ਬਿੱਟੂ ਇਹ ਭੁੱਲ ਗਏ ਹਨ ਕਿ ਉਨ੍ਹਾਂ ਨੂੰ ਤਿੰਨ ਵਾਰ ਐਮ.ਪੀ ਬਣਾਉਣ ਵਾਲਾ ਕੋਈ ਹੋਰ ਨਹੀਂ ਬਲਕਿ ਰਾਹੁਲ ਗਾਂਧੀ ਹੀ ਸੀ। ਸੰਗੀਤਾ ਧੀਰ ਨੇ ਸਖ਼ਤ ਲਹਿਜੇ ’ਚ ਕਿਹਾ ਕਿ ਭਾਜਪਾ ’ਚ ਸ਼ਾਮਲ ਹੋ ਕੇ ਰਵਨੀਤ ਬਿੱਟੂ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ। ਉਨ੍ਹਾਂ ਨੂੰ ਘੱਟੋ-ਘੱਟ ਆਪਣੇ ਸੰਸਦ ਮੈਂਬਰ ਤੇ ਰਾਜ ਮੰਤਰੀ ਦੇ ਅਹੁਦੇ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਸੀ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਮਹਿਲਾ ਕਾਂਗਰਸ ਆਗੂਆਂ ਨੇ ਬਿੱਟੂ ਤੋਂ ਆਪਣੇ ਬਿਆਨ ਲਈ ਤੁਰੰਤ ਮੁਆਫ਼ੀ ਮੰਗਣ ਦੀ ਮੰਗ ਵੀ ਕੀਤੀ।

Advertisement

Advertisement