For the best experience, open
https://m.punjabitribuneonline.com
on your mobile browser.
Advertisement

ਮਹਿਲਾ ਕਾਂਗਰਸ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ

07:58 AM Jul 04, 2024 IST
ਮਹਿਲਾ ਕਾਂਗਰਸ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮਹਿਲਾ ਕਾਂਗਰਸ ਦੀਆਂ ਕਾਰਕੁਨਾਂ।
Advertisement

ਹਤਿੰਦਰ ਮਹਿਤਾ
ਜਲੰਧਰ, 3 ਜੁਲਾਈ
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵੱਲੋਂ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਕੌਮੀ ਕੋਆਰਡੀਨੇਟਰ ਡਾ. ਜਸਲੀਨ ਕੌਰ ਸੇਠੀ ਦੀ ਅਗਵਾਈ ਹੇਠ ਅੱਜ ਜਲੰਧਰ ਦੇ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਜਲੰਧਰ ਪੱਛਮੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੇ ਗੰਭੀਰ ਦੂਸ਼ਿਤ ਹੋਣ ਦੇ ਪ੍ਰਤੀਕਰਮ ਵਜੋਂ ਕੀਤਾ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੀ ਪਹਿਲੀ ਬਰਸਾਤ ਤੋਂ ਬਾਅਦ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦੇ ਪਾਣੀ ਦੀ ਮਿਲਾਵਟ ਹੋ ਰਹੀ ਹੈ। ਸੀਜ਼ਨ ਦੀ ਸ਼ੁਰੂਆਤੀ ਬਰਸਾਤ ਤੋਂ ਬਾਅਦ ਇਸ ਖੇਤਰ ਨੂੰ ਭਾਰੀ ਸੇਮ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਵਿੱਚ ਜਲੰਧਰ ਪੱਛਮੀ ਦੇ ਵੱਡੇ ਖੇਤਰ ਗਲਤ ਨਿਕਾਸੀ ਪ੍ਰਣਾਲੀਆਂ ਕਾਰਨ ਗੋਡੇ-ਗੋਡੇ ਪਾਣੀ ਵਿੱਚ ਡੁੱਬ ਗਏ ਹਨ। ਇਹ ਸਥਿਤੀ ਮਹੱਤਵਪੂਰਨ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਸ ਨਾਲ ਮੱਛਰ ਪੈਦਾ ਹੁੰਦੇ ਹਨ ਅਤੇ ਟਾਈਫਾਈਡ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਹੁੰਦੀਆਂ ਹਨ, ਜੋ ਮਾਨਸੂਨ ਦੇ ਮੌਸਮ ਦੌਰਾਨ ਪ੍ਰਚਲਿਤ ਹੁੰਦੀਆਂ ਹਨ। ਰੋਸ ਮਾਰਚ ਕਰਨ ਤੋਂ ਪਹਿਲਾਂ ਬਸਤੀ ਗੁਜਨ ਪਾਰਕ ਅਤੇ ਬਸਤੀ ਸ਼ੇਖ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਜ਼ੋਨਲ ਦਫ਼ਤਰ ਵੱਲ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਨਗਰ ਨਿਗਮ ਦਫ਼ਤਰ ਦੇ ਬਾਹਰ ਗੰਦੇ ਪਾਣੀ ਦੇ ਘੜਿਆਂ ਨੂੰ ਪ੍ਰਤੀਕ ਰੂਪ ਵਿੱਚ ਤੋੜਿਆ ਗਿਆ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਾਣੀ ਦੇ ਦੂਸ਼ਿਤ ਹੋਣ ਤੋਂ ਪ੍ਰਭਾਵਿਤ ਪਰਿਵਾਰਾਂ ਨੇ ਆਪਣਾ ਸਮਰਥਨ ਪ੍ਰਗਟ ਕਰਨ ਲਈ ਸ਼ਮੂਲੀਅਤ ਕੀਤੀ।ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੀਣ ਵਾਲਾ ਸਾਫ਼ ਪਾਣੀ ਮੁੱਢਲਾ ਅਧਿਕਾਰ ਹੈ ਅਤੇ ਜਲੰਧਰ ਪੱਛਮੀ ਦੇ ਵਾਸੀਆਂ ਨੂੰ ਇਹ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹਿਣ ਲਈ ਪ੍ਰਸ਼ਾਸਨ ਦੀ ਆਲੋਚਨਾ ਕੀਤੀ।
ਪ੍ਰਧਾਨ ਰੰਧਾਵਾ ਨੇ ਜਲੰਧਰ ਪੱਛਮੀ ਦੇ ਵਸਨੀਕਾਂ ਨੂੰ 10 ਜੁਲਾਈ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਦੀ ਅਸਲ ਤਰੱਕੀ ਅਤੇ ਬਿਹਤਰੀ ਨੂੰ ਯਕੀਨੀ ਬਣਾਉਣ ਲਈ ਸੁਰਿੰਦਰ ਕੌਰ ਨੂੰ ਆਪਣਾ ਵੋਟ ਦੇ ਕੇ ਕਾਮਯਾਬ ਕਰੋ।

Advertisement

Advertisement
Author Image

Advertisement
Advertisement
×