ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿੱਟੂ ਦੇ ਵਿਵਾਦਤ ਬਿਆਨ ’ਤੇ ਮਹਿਲਾ ਕਾਂਗਰਸ ਨੇ ਰੋਸ ਪ੍ਰਗਟਾਇਆ

07:18 AM Sep 20, 2024 IST
ਐੱਮਪੀ ਰਵਨੀਤ ਬਿੱਟੂ ਦਾ ਪੁਤਲਾ ਸਾੜਨ ਮੌਕੇ ਕਾਂਗਰਸ ਦੀਆਂ ਮਹਿਲਾ ਅਹੁਦੇਦਾਰ।

ਪੱਤਰ ਪ੍ਰੇਰਕ
ਪਟਿਆਲਾ, 19 ਸਤੰਬਰ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਭਾਜਪਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅਤਿਵਾਦੀ ਕਹਿਣ ’ਤੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਜ਼ਿਲ੍ਹਾ ਮਹਿਲਾ ਕਾਂਗਰਸ ਪਟਿਆਲਾ ਸ਼ਹਿਰੀ ਦੀ ਪ੍ਰਧਾਨ ਰੇਖਾ ਅਗਰਵਾਲ ਤੇ ਦਿਹਾਤੀ ਪ੍ਰਧਾਨ ਅਮਰਜੀਤ ਕੌਰ ਭੱਠਲ ਤੇ ਹੋਰ ਮਹਿਲਾ ਕਾਰਕੁਨਾਂ ਵੱਲੋਂ ਧਰਨਾ ਦੇਣ ਉਪਰੰਤ ਉਸ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਕਾਂਗਰਸ ਮਹਿਲਾ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਭਾਜਪਾ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ ਨੂੰ ਅਤਿਵਾਦੀ ਕਹਿਣ ਖ਼ਿਲਾਫ਼ ਪੰਜਾਬ ਮਹਿਲਾ ਕਾਂਗਰਸ ਵਿੱਚ ਵੱਡਾ ਰੋਸ ਹੈ ਜਿਸ ਨੂੰ ਲੈ ਕੇ ਆਲ ਇੰਡੀਆ ਮਹਿਲਾ ਕਾਂਗਰਸ ਦੇ ਪ੍ਰਧਾਨ ਹਲਕਾ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਅਬਜ਼ਰਵਰ ਨਤਾਸ਼ਾ ਸ਼ਰਮਾ ਦੀ ਦੇਖ-ਰੇਖ ਹੇਠ ਹਰ ਜ਼ਿਲ੍ਹੇ ਵਿੱਚ ਮਹਿਲਾ ਕਾਂਗਰਸ ਵੱਲੋਂ ਰਵਨੀਤ ਬਿੱਟੂ ਦੇ ਪੁਤਲੇ ਫੂਕੇ ਜਾ ਰਹੇ ਹਨ। ਇਸ ਮੌਕੇ ਭੁਪਿੰਦਰ ਕੌਰ ਕੌਰਜੀਵਾਲਾ, ਇੰਚਾਰਜ ਸੋਸ਼ਲ ਮੀਡੀਆ ਯਾਮਿਨੀ ਵਰਮਾ, ਪੁਸ਼ਪਿੰਦਰ ਕੌਰ ਗਿੱਲ, ਜਸਵੀਰ ਕੌਰ ਜੱਸੀ, ਲਤਾ ਵਰਮਾ ਤੇ ਯਾਮਿਨੀ ਵਰਮਾ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement