ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਕਾਂਗਰਸ ਨੇ ਮੇਅਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ

11:24 AM Jul 23, 2023 IST

ਮੁਕੇਸ਼ ਕੁਮਾਰ
ਚੰਡੀਗੜ੍ਹ, 22 ਜੁਲਾਈ
ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਮੇਅਰ ਅਨੂਪ ਗੁਪਤਾ ਦੇ ਕਾਰਜਕਾਲ ਦੇ ਪਹਿਲੇ 6 ਮਹੀਨਿਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੇਅਰ ਅਨੂਪ ਗੁਪਤਾ ਆਪਣੀ ਪਾਰਟੀ ਦੇ ਪ੍ਰਧਾਨ ਅਰੁਣ ਸੂਦ ਦੀ ਕਥਿਤ ਕਠਪੁਤਲੀ ਬਣ ਕੇ ਰਹਿ ਗਏ ਹਨ। ਮੇਅਰ ਦੀ ਭੂਮਿਕਾ ਨਿਗਮ ਹਾਊਸ ਦੀ ਕਾਰਵਾਈ ‘ਚ ਸਿਰਫ ਹਾਂ ਕਰਨ ਤਕ ਹੀ ਸੀਮਿਤ ਹੁੰਦੀ ਹੈ ਜਦੋਂਕਿ ਚੰਡੀਗੜ੍ਹ ਭਾਜਪਾ ਦਾ ਪ੍ਰਧਾਨ ਹੀ ਨਿਗਮ ਵਿੱਚ ‘ਸੁਪਰ ਮੇਅਰ’ ਦੀ ਭੂਮਿਕਾ ਨਿਭਾਉਂਦੇ ਹਨ। ਦੂਬੇ ਨੇ ਕਿਹਾ ਕਿ ਦੋ ਦਨਿ ਪਹਿਲਾਂ ਸ਼ਹਿਰ ਦੇ ਵੈਂਡਰਾਂ ਦੇ ਰੋਸ ਪ੍ਰਦਰਸ਼ਨ ਵਿੱਚ ਜੋ ਕੁਝ ਵਾਪਰਿਆ, ਇਹ ਇਸ ਦਾ ਪ੍ਰਤੱਖ ਸਬੂਤ ਹੈ ਚੰਡੀਗੜ੍ਹ ਨਗਰ ਨਿਗਮ ਨੂੰ ਭਾਜਪਾ ਪ੍ਰਧਾਨ ਚਲਾ ਰਿਹਾ ਹੈ। ਸਾਲਿਡ ਵੇਸਟ ਮੈਨੇਜਮੈਂਟ ‘ਤੇ ਪਿਛਲੀਆਂ ਦੋ ਵਿਸ਼ੇਸ਼ ਨਿਗਮ ਹਾਊਸ ਦੀਆਂ ਮੀਟਿੰਗਾਂ ਅਤੇ ਗੋਆ ਦਾ ਸਟੱਡੀ ਟੂਰ ਮੇਅਰ ਦੇ ਛੇ ਮਹੀਨਿਆਂ ਦੇ ਕਾਰਜਕਾਲ ਵਿੱਚ ਹੀ ਵਿਵਾਦਾਂ ਨੂੰ ਲੈ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੇਅਰ ਅਨੂਪ ਗੁਪਤਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਮੇਅਰ ਨੇ ਪਿਛਲੇ 6 ਮਹੀਨਿਆਂ ਵਿੱਚ ਚੰਡੀਗੜ੍ਹ ਲਈ ਕਿਹੜੇ-ਕਿਹੜੇ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੇਅਰ ਮਹਿਜ਼ ਇੱਕ ਰਬੜ ਦੀ ਮੋਹਰ ਹੈ ਜਿਸਦੀ ਆਪਣੀ ਕੋਈ ਵੀ ਸੋਚ ਨਹੀਂ ਹੈ।

Advertisement

ਅਨੂਪ ਗੁਪਤਾ ‘ਸਫ਼ਲ’ ਮੇਅਰ: ਸੂਦ
ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਮੇਅਰ ਅਨੂਪ ਗੁਪਤਾ ਦੇ ਬਤੌਰ ਮੇਅਰ ਛੇ ਮਹੀਨਿਆਂ ਦੇ ਕਾਰਜਕਾਲ ਨੂੰ ਸਫਲ ਦਸਦੇ ਹੋਏ ਵਧਾਈ ਦਿੱਤੀ ਹੈ। ਸੂਦ ਨੇ ਕਿਹਾ ਕਿ ਗੁਪਤਾ ਨੇ ਆਪਣੇ ਮੇਅਰ ਦੇ ਪਹਲੇ ਛੇ ਮਹੀਨਿਆਂ ਦੇ ਕਾਰਜਕਾਲ ਦੌਰਾਨ ਨਗਰ ਨਿਗਮ ਅਧਿਕਾਰੀਆਂ ਤੇ ਸ਼ਹਿਰ ਵਾਸੀਆਂ ਦਰਮਿਆਨ ਇੱਕ ਮਜ਼ਬੂਤ ਕੜੀ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਅਰ ਅਨੂਪ ਗੁਪਤਾ ਨੇ ਨਿਗਮ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਜਾਰੀ ਪ੍ਰਾਜੈਕਟਾਂ ਦਾ ਦੌਰਾ ਕੀਤਾ ਤੇ ਮੁਸ਼ਕਲਾਂ ਕਰਵਾਈਆਂ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਭਾਜਪਾ ਵਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਹਜ਼ਮ ਨਹੀਂ ਹੋ ਰਹੇ ਜਿਸ ਕਾਰਨ ਉਹ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।

Advertisement
Advertisement
Advertisement