For the best experience, open
https://m.punjabitribuneonline.com
on your mobile browser.
Advertisement

ਮਾਹਿਲਪੁਰ ਕਾਲਜ ਦੇ ਵਿਦਿਆਰਥੀ ਪ੍ਰੀਖਿਆ ਵਿੱਚ ਅੱਵਲ

10:11 AM Mar 20, 2024 IST
ਮਾਹਿਲਪੁਰ ਕਾਲਜ ਦੇ ਵਿਦਿਆਰਥੀ ਪ੍ਰੀਖਿਆ ਵਿੱਚ ਅੱਵਲ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਗੜ੍ਹਸ਼ੰਕਰ, 19 ਮਾਰਚ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਕੋਰਸ ਐੱਮਐੱਸਸੀ (ਆਈ.ਟੀ.) ਦੇ ਸਮੈਸਟਰ ਪਹਿਲਾ ਤੇ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਐੱਮਐੱਸਸੀ (ਆਈ.ਟੀ.) ਦੇ ਤੀਜੇ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਨਿਕਿਤਾ ਨੇ 86 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਅਤੇ ਵਿਦਿਆਰਥਣ ਲਖਵਿੰਦਰ ਕੌਰ ਨੇ 85 ਫੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਸਮੈਸਟਰ ਦੇ ਨਤੀਜੇ ਵਿੱਚ ਅੰਕਿਤਾ ਨੇ 81 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਸਟਾਫ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।

Advertisement

ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ

ਗੜ੍ਹਸ਼ੰਕਰ (ਪੱਤਰ ਪ੍ਰੇਰਕ): ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਵਿੱਚ ਚੱਲ ਰਹੇ ਪੋਸਟ ਗਰੈਜੂਏਟ ਕੋਰਸ ਐੱਮ.ਕਾਮ. ਅਤੇ ਐੱਮ.ਐੱਸ.ਸੀ. ਕੈਮਿਸਟਰੀ ਸਮੈਸਟਰ ਤੀਜਾ ਦੇ ਨਤੀਜੇ ਸ਼ਾਨਦਾਰ ਰਹੇ ਹਨ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਦੱਸਿਆ ਕਿ ਐੱਮ.ਕਾਮ. ਤੀਜੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥਣ ਰਣਜੀਤ ਕੌਰ ਨੇ 77.80 ਫੀਸਦੀ ਅੰਕ ਲੈ ਕੇ ਕਾਲਜ ’ਚੋਂ ਪਹਿਲਾ, ਮਹਿਕ ਨੇ 77.57 ਫੀਸਦੀ ਅੰਕ ਲੈ ਕੇ ਦੂਜਾ ਤੇ ਨੇਹਾ ਨੇ 76.42 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

Advertisement
Author Image

joginder kumar

View all posts

Advertisement
Advertisement
×