For the best experience, open
https://m.punjabitribuneonline.com
on your mobile browser.
Advertisement

ਮਹਿਮਾ ਸਰਜਾ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

08:01 AM May 02, 2024 IST
ਮਹਿਮਾ ਸਰਜਾ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ
Advertisement

ਪੱਤਰ ਪ੍ਰੇਰਕ
ਬਠਿੰਡਾ, 1 ਮਈ
ਪਿੰਡ ਮਹਿਮਾ ਸਰਜਾ ਦੇ ਇੱਕ ਨੌਜਵਾਨ ਦੀ ਲੰਘੀ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਸ਼ਨਾਖਤ ਦਲਜੀਤ ਸਿੰਘ (26) ਪੁੱਤਰ ਦਰਸ਼ਨ ਸਿੰਘ ਵਜੋਂ ਹੋਈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਜਾਣਕਾਰੀ ਅਨਸਾਰ ਦਲਜੀਤ ਸਿੰਘ ਗੋਨਿਆਣਾ ਮੰਡੀ ਵਿਖੇ ਆਪਣਾ ਮੋਬਾਇਲ ਸਟੋਰ ਚਲਾ ਰਿਹਾ ਸੀ। ਮੰਗਲਵਾਰ ਦੇਰ ਰਾਤ ਜਦੋਂ ਆਪਣੀ ਕਾਰ ਰਾਹੀਂ ਘਰ ਪਰਤ ਰਿਹਾ ਸੀ ਤਾਂ ਪੈਟਰੋਲ ਪੰਪ ਨਜ਼ਦੀਕ ਸੰਤੁਲਨ ਵਿਗੜਨ ਕਾਰਨ ਉਸ ਦੀ ਕਾਰ ਕਿੱਕਰ ਨਾਲ ਟਕਰਾ ਗਈ। ਉਸ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝਲਦਾ ਹੋਇਆ ਦਮ ਤੋੜ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×