ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਗ੍ਰਨੇਡ ਧਮਾਕਾ ਮਾਮਲੇ ’ਚ ਮੁੱਖ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

09:09 PM Sep 13, 2024 IST

ਪੀਟੀਆਈ/ਟਨਸ
ਚੰਡੀਗੜ੍ਹ/ਅੰਮ੍ਰਿਤਸਰ, 13 ਸਤੰਬਰ 
ਪੰਜਾਬ ਪੁਲੀਸ ਨੇ ਚੰਡੀਗੜ੍ਹ ਗ੍ਰਨੇਡ ਹਮਲੇ ਮਾਮਲੇ ’ਚ ਅੱਜ ਇੱਕ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਾਲ ਹੀ ਦਾਅਵਾ ਕੀਤਾ ਕਿ ਇਸ ਹਮਲੇ ਪਿੱਛੇ ਪਾਕਿਸਤਾਨ ਅਧਾਰਿਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਅਧਾਰਿਤ ਗੈਂਗਸਟਰ ਹਰਪ੍ਰੀਤ ਸਿੰਘ ਹੈਪੀ ‘ਪਸ਼ੀਆ’ ਮੁੱਖ ਸਾਜ਼ਿਸ਼ਘਾੜੇ ਸਨ। ਚੰਡੀਗੜ੍ਹ ਦੇ ਸੈਕਟਰ-10 ਇਹ ਧਮਾਕਾ ਬੁੱਧਵਾਰ ਨੂੰ ਹੋਇਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰੋਹਨ ਮਸੀਹ ਵਾਸੀ ਪਿੰਡ ਪਸ਼ੀਆ, ਅੰਮ੍ਰਿਤਸਰ ਵਜੋਂ ਹੋਈ ਹੈ, ਜਿਸ ਕੋਲੋਂ ਗੋਲੀਸਿੱਕੇ ਤੋਂ ਇਲਾਵਾ ਇੱਕ 9ਐੱਮਐੱਮ ਗਲੌਕ ਪਿਸਤੌਲ ਵੀ ਬਰਾਮਦ ਹੋਇਆ ਹੈ। ਡੀਜੀਪੀ ਨੇ ਕਿਹਾ ਕਿ ਇਸ ਕੇਸ ’ਚ ਹੋਰ ਮੁਲਜ਼ਮਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਦੌਰਾਨ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਅੰਮ੍ਰਿਤਸਰ ਦੀ ਪੁਲੀਸ ਨੇ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਰੋਹਨ ਮਸੀਹ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਮਲੇ ’ਚ ਅਦਾਲਤ ’ਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਸ ਨੂੰ ਸੱਤ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Advertisement

Advertisement