ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਨੂੰਨ ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਤਰਜੀਹ: ਅਰੋੜਾ

08:07 AM Aug 23, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਗਸਤ
ਆਮ ਆਦਮੀ ਪਾਰਟੀ (ਆਪ) ਨੇ ਖੰਨਾ ਦੇ ਮੰਦਰ ਵਿੱਚ ਚੋਰੀ ਦੇ ਮਾਮਲੇ ਨੂੰ ਜਲਦੀ ਹੱਲ ਕਰਨ ਲਈ ਪੰਜਾਬ ਪੁਲੀਸ ਦੀ ਸ਼ਲਾਘਾ ਕੀਤੀ ਹੈ। ਪਾਰਟੀ ਦਫ਼ਤਰ ਵਿੱਚ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਬੁੱਧਵਾਰ ਖੰਨਾ ਦੇ ਸ਼ਿਵਪੁਰੀ ਮੰਦਰ ਵਿੱਚ ਚੋਰੀ ਦੀ ਘਟਨਾ ਵਾਪਰੀ ਸੀ ਜਿੱਥੇ ਮੂਰਤੀਆਂ ਦੀ ਬੇਅਦਬੀ ਕੀਤੀ ਗਈ ਸੀ। ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰੀਆਂ ਸਨ। ਇਨ੍ਹਾਂ ਨੂੰ ਹੱਲ ਕਰਨ ਵਿੱਚ ਪਿਛਲੀਆਂ ਸਰਕਾਰਾਂ ਅਸਫਲ ਰਹੀਆਂ ਹਨ ਪਰ ‘ਆਪ’ ਸਰਕਾਰ ਦੀ ਅਗਵਾਈ ’ਚ ਪੰਜਾਬ ਪੁਲੀਸ ਨੇ 15 ਅਗਸਤ ਨੂੰ ਸਵੇਰੇ ਵਾਪਰੀ ਘਟਨਾ ਨੂੰ ਸੱਤ ਦਿਨਾਂ ਅੰਦਰ ਹੀ ਸੁਲਝਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Advertisement

Advertisement