ਕੋਲਕਾਤਾ-ਢਾਕਾ ਵਿਚਾਲੇ ਮੈਤਰੀ ਐਕਸਪ੍ਰੈਸ 24 ਜੁਲਾਈ ਤੱਕ ਰੱਦ
05:18 PM Jul 23, 2024 IST
Advertisement
ਕੋਲਕਾਤਾ, 23 ਜੁਲਾਈ
Advertisement
ਬੰਗਲਾਦੇਸ਼ ਵਿਚ ਹਾਲਾਤ ਖਰਾਬ ਹੋਣ ਤੋਂ ਬਾਅਦ ਰੇਲਵੇ ਨੇ ਕੋਲਕਾਤਾ ਨੂੰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਨਾਲ ਜੋੜਨ ਵਾਲੀ ਮੈਤਰੀ ਐਕਸਪ੍ਰੈਸ 24 ਜੁਲਾਈ ਤੱਕ ਰੱਦ ਕਰ ਦਿੱਤੀ ਹੈ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਹਿੰਸਕ ਹੋ ਗਏ ਹਨ। ਇਨ੍ਹਾਂ ਹਿੰਸਕ ਪ੍ਰਦਰਸ਼ਨਾਂ ਵਿਚ ਹੁਣ ਤੱਕ 100 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿਚਰਵਾਰ ਤੋਂ ਇਹ ਰੇਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕੋਲਕਾਤਾ ਖੁਲਨਾ ਕੋਲਕਾਤਾ ਬੰਧਨ ਐਕਸਪ੍ਰੈਸ ਵੀ 21 ਜੁਲਾਈ ਨੂੰ ਰੱਦ ਕਰ ਦਿੱਤੀ ਗਈ ਸੀ।
Advertisement
Advertisement