ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਭਾਜਪਾ ਪ੍ਰਧਾਨ ਦੇ ਘਰ ਅੱਗੇ ਧਰਨਾ ਅੱਜ

08:31 AM Jul 26, 2020 IST
featuredImage featuredImage

ਪੱਤਰ ਪ੍ਰੇਰਕ
ਕਾਹਨੂੰਵਾਨ, 25 ਜੁਲਾਈ

Advertisement

ਅੱਜ ਬਲਾਕ ਕਾਹਨੂੰਵਾਨ ਅਧੀਨ ਪੈਂਦੇ  ਬੇਟ ਖੇਤਰ ਦੇ ਪਿੰਡ ਫੇਰੋਚੇਚੀ ਵਿੱਚ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਝੰਡੇ ਹੇਠ ਇਲਾਕੇ ਦੇ ਕਿਸਾਨਾਂ ਵੱਲੋਂ ਇਕੱਠ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਵਿੰਦਰ ਸਿੰਘ ਰਾਜੂ, ਕੰਵਲਜੀਤ ਪੰਡੋਰੀ ਅਤੇ ਸੋਨੀ ਭਲਵਾਨ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਹਲਕੇ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸੇ ਕੀਤੇ ਗਏ ਕਾਨੂੰਨਾਂ ਪ੍ਰਤੀ ਜਾਗਰੂਕ ਕਰ ਰਹੀ ਹੈ। ਜਥੇਬੰਦੀ ਨੇ ਇਸ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਅੱਗੇ 26 ਜੁਲਾਈ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਹੈ। ਇਸ ਸੰਘਰਸ਼ ਨੂੰ ਸਫਲ ਕਰਨ ਲਈ ਉਹ 120 ਬੱਸਾਂ ਦਾ ਕਾਫ਼ਲਾ ਲੈ ਕੇ ਜਾਣਗੇ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ, ਕੰਵਲਜੀਤ ਸਿੰਘ ਪੰਡੋਰੀ, ਸਰਪੰਚ ਕਮਲਜੀਤ ਸਿੰਘ ਠੀਕਰੀਵਾਲ, ਗੁਰਪ੍ਰੀਤ ਸਿੰਘ ਬੋਪਾਰਾਏ, ਰਜਿੰਦਰ ਸਿੰਘ ਭਿੰਡਰ,  ਹਾਜ਼ਰ ਸਨ।  

Advertisement

Advertisement
Tags :
ਅੱਗੇਸੰਘਰਸ਼ਕਮੇਟੀਕਿਸਾਨਧਰਨਾਪ੍ਰਧਾਨਭਾਜਪਾਮਾਝਾਵੱਲੋਂ