ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਮਾਝਾ ਵਾਸੀ

08:20 AM May 17, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਮਈ
ਲੋਕ ਸਭਾ ਚੋਣਾਂ ਲਈ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਮਾਝੇ ਦੇ ਲੋਕਾਂ ਨੇ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਨਾਖੁਸ਼ੀ ਪ੍ਰਗਟਾਈ ਹੈ ਪਰ ਵੋਟ ਕਿਸ ਪਾਰਟੀ ਨੂੰ ਪਾਉਣੀ ਹੈ, ਫਿਲਹਾਲ ਇਸ ਮਾਮਲੇ ਨੂੰ ਲੈ ਕੇ ਵੋਟਰ ਚੁੱਪ ਹਨ। ਪੰਜਾਬ ਵਿੱਚ ਨਾਮਜ਼ਦਗੀਆਂ ਦੀ ਜਾਂਚ ਤੇ ਵਾਪਸੀ ਤੋਂ ਬਾਅਦ ਸਥਿਤੀ ਸਪਸ਼ਟ ਹੋ ਜਾਵੇਗੀ ਕਿ ਮੈਦਾਨ ਵਿੱਚ ਕੌਣ-ਕੌਣ ਰਹਿ ਗਿਆ ਹੈ। ਮਾਝੇ ਵਿੱਚ ਅੰਮ੍ਰਿਤਸਰ, ਖਡੂਰ ਸਾਹਿਬ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਇਸ ਵਾਰ ਬਹੁਕੋਨੀ ਮੁਕਾਬਲੇ ਹੋ ਰਹੇ ਹਨ। ਇਹ ਪਹਿਲੀ ਵਾਰ ਹੈ ਕਿ ਵੱਖ-ਵੱਖ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਚਾਰ ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ। ਮਾਝੇ ਵਿੱਚ ਅੰਮ੍ਰਿਤਸਰ ਅਤੇ ਗੁਰਦਾਸਪੁਰ ਸੰਸਦੀ ਹਲਕੇ ਕਾਂਗਰਸ ਦਾ ਗੜ੍ਹ ਰਹੇ ਹਨ। ਜਦੋਂ ਕਿ ਖਡੂਰ ਸਾਹਿਬ ਹਲਕਾ ਪੰਥਕ ਰਿਹਾ ਹੈ। ਇਸ ਹਲਕੇ ਨੂੰ ਪਹਿਲਾਂ ਤਰਨ ਤਾਰਨ ਲੋਕ ਸਭਾ ਹਲਕੇ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਪਰ 2009 ਵਿੱਚ ਇਸ ਨੂੰ ਖਡੂਰ ਸਾਹਿਬ ਹਲਕੇ ਦਾ ਨਾਂ ਦਿੱਤਾ ਗਿਆ।
ਇਸ ਤੋਂ ਪਹਿਲਾਂ ਮਾਝੇ ਵਿਚ ਵਧੇਰੇ ਤੌਰ ’ਤੇ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਵਿਚਾਲੇ ਹੀ ਮੁੱਖ ਮੁਕਾਬਲਾ ਹੁੰਦਾ ਰਿਹਾ ਪਰ ਹੁਣ ਆਮ ਆਦਮੀ ਪਾਰਟੀ ਵੀ ਮੁੱਖ ਪਾਰਟੀ ਬਣ ਗਈ ਹੈ। ਇਸ ਵੇਲੇ ਮਾਝੇ ਦੇ ਤਿੰਨ ਹਲਕਿਆਂ ਵਿੱਚ ਵੋਟਰ ਇਸ ਮੁੱਦੇ ਨੂੰ ਲੈ ਕੇ ਚੁੱਪ ਹਨ ਕਿ ਉਹ ਵੋਟ ਕਿਸ ਸਿਆਸੀ ਧਿਰ ਦੇ ਉਮੀਦਵਾਰ ਨੂੰ ਪਾਉਣਗੇ ਪਰ ਇੱਕ ਗੱਲ ਸਪਸ਼ਟ ਹੈ ਕਿ ਉਹ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹਨ। ਲੋਕ ਇਹ ਗੱਲ ਖੁੱਲ੍ਹ ਕੇ ਆਖ ਰਹੇ ਹਨ ਕਿ ਮੌਜੂਦਾ ਅਤੇ ਪਿਛਲੀ ਸਰਕਾਰ ਨੇ ਲੋਕ ਹਿੱਤਾਂ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਾਸਤੇ ਕੁਝ ਵਿਸ਼ੇਸ਼ ਨਹੀਂ ਕੀਤਾ। ਮਜੀਠਾ ਹਲਕੇ ਦੇ ਸ਼ਹਿਰ ਵਿੱਚ ਜਸਬੀਰ ਸਿੰਘ ਦਾ ਕਹਿਣਾ ਹੈ ਕੇ ਸ਼ਹਿਰ ਵਿੱਚ ਸਾਫ ਸਫਾਈ ਦਾ ਮੁੱਦਾ ਅੱਜ ਵੀ ਵੱਡਾ ਹੈ। ਸ਼ਹਿਰ ਦੀਆਂ 13 ਵਾਰਡਾਂ ਦਾ ਕੂੜਾ ਕਰਕਟ ਸੁੱਟਣ ਵਾਸਤੇ ਕੋਈ ਡੰਪ ਨਹੀਂ ਹੈ।
ਅਟਾਰੀ ਹਲਕੇ ਵਿੱਚ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਅਟਾਰੀ-ਵਾਹਗਾ ਸਰਹੱਦ ਨੂੰ ਦੁਵੱਲੇ ਵਪਾਰ ਵਾਸਤੇ ਬੰਦ ਕੀਤੇ ਜਾਣ ਕਾਰਨ ਲੋਕ ਬੇਰੁਜ਼ਗਾਰ ਹੋ ਗਏ ਹਨ ਪਰ ਸਰਕਾਰਾਂ ਦਾ ਇਸ ਪਾਸੇ ਧਿਆਨ ਹੀ ਨਹੀਂ ਹੈ। ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ ਵਾਲੇ ਕਿਸਾਨ ਅੱਜ ਵੀ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਭਾਵੇਂ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹਨ ਪਰ ਇਸ ਦੇ ਬਾਵਜੂਦ ਬਿਜਲੀ ਦੇ 300 ਯੂਨਿਟ ਮੁਫਤ ਕਰਨ ਅਤੇ ਮੁਹੱਲਾ ਕਲੀਨਿਕਾਂ ਦਾ ਲਾਭ ਹਾਕਮ ਧਿਰ ਨੂੰ ਮਿਲੇਗਾ। ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਵਧੇਰੇ ਪੰਥਕ ਖੇਤਰ ਵਿੱਚ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਚਰਚਾ ਹੈ ਪਰ ਇਸ ਹਲਕੇ ਵਿੱਚ ਹਿੰਦੂ ਵੋਟ ਅਤੇ ਸ਼ਹਿਰੀ ਵੋਟ ਇਸ ਵਿਚਾਰਧਾਰਾ ਤੋਂ ਵੱਖ ਹੈ।

Advertisement

Advertisement
Advertisement