ਮਜੀਠਾ: ਇਰਾਕ ’ਚ ਫਸੀ ਪੰਜਾਬ ਦੀ ਮਹਿਲਾ ਕੁਲਦੀਪ ਧਾਲੀਵਾਲ ਦੇ ਯਤਨ ਸਦਕਾ ਘਰ ਪਰਤੀ
ਰਾਜਨ ਮਾਨ
ਮਜੀਠਾ, 3 ਜੁਲਾਈ
ਦਸ ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਧੋਖੇ ਨਾਲ ਠੱਗ ਟਰੈਵਲ ਏਜੰਟ ਵਲੋਂ ਇਰਾਕ ਭੇਜੀ ਪੰਜਾਬ ਦੀ ਧੀ ਨੂੰ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨ ਨਾਲ ਅੱਜ ਪੰਜਾਬ ਵਾਪਸ ਲਿਆਂਦਾ ਗਿਆ। ਲੜਕੀ ਨੂੰ ਲੈਣ ਲਈ ਸ੍ਰੀ ਧਾਲੀਵਾਲ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਇਹ ਲੜਕੀ ਠੱਗ ਟਰੈਵਲ ਏਜੰਟ ਦੇ ਧੋਖੇ ਕਾਰਨ ਇਰਾਕ ’ਚ ਫਸੀ ਸੀ। ਉਨ੍ਹਾਂ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਨੂੰ ਚਿਤਾਵਨੀ ਦਿੱਤੀ ਕਿ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ੳੁਨ੍ਹਾਂ ਕਿਹਾ ਕਿ ਪੰਜਾਬ ਦੀਆਂ ਹੋਰ ਵੀ ਲੜਕੀਆਂ ਜਿਹੜੀਆਂ ਵਿਦੇਸ਼ ’ਚ ਫਸੀਆਂ ਹਨ, ਉਹ ਸੰਪਰਕ ਕਰਨ ਤੇ ੳੁਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ੳੁਨ੍ਹਾਂ ਦੱਸਿਆ ਕਿ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਦੀਆਂ ਸੂਚੀਆਂ ਤਿਆਰ ਹੋ ਰਹੀਆਂ ਹਨ ਅਤੇ 10 ਜੁਲਾਈ ਨੂੰ ਐੱਨਆਰਆਈ ਮਹਿਕਮੇ ਦੀ ਮੀਟਿੰਗ ਵੀ ਰੱਖੀ ਗਈ ਹੈ। ਇਸ ਮੌਕੇ ਇਰਾਕ ਤੋਂ ਵਾਪਸ ਭਾਰਤ ਪਹੁੰਚੀ ਅੌਰਤ ਨੇ ਮੰਤਰੀ ਧਾਲੀਵਾਲ ਦਾ ਧੰਨਵਾਦ ਕੀਤਾ।