ਮਜੀਠਾ: ਕਿਸਾਨ-ਮਜ਼ਦੂਰਾਂ ਔਰਤਾਂ ਦੀ ਕਨਵੈਨਸ਼ਨ ’ਚ ਵੱਡੇ ਸੰਘਰਸ਼ ਦੀ ਤਿਆਰੀ ਕਰਨ ਦਾ ਸੱਦਾ
ਰਾਜਨ ਮਾਨ
ਮਜੀਠਾ, 7 ਦਸੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ-ਮਜ਼ਦੂਰ ਔਰਤਾਂ ਦੀ ਕਰਵਾਈ ਕਨਵੈਨਸ਼ਨ ਵਿੱਚ ਵੱਡੇ ਸੰਘਰਸ਼ ਦੀ ਤਿਆਰੀ ਦਾ ਸੱਦਾ ਦਿੱਤਾ ਗਿਆ। ਪਿੰਡ ਅਬਦਾਲ ਵਿਖੇ ਸੂਬਾ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਦੀ ਅਗਵਾਈ ਵਿੱਚ ਚਾਰ ਜ਼ੋਨਾਂ ਦੀ ਕਰਵਾਈ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਸਮੇਤ ਹੋਰ ਸਾਰੇ ਆਮ ਲੋਕਾਂ ਦੇ ਹਿੱਤਾਂ ਨੂੰ ਦਰਕਿਨਾਰ ਕਰਨ ਖ਼ਿਲਾਫ਼ ਫੇਰ ਤੋਂ ਦਿੱਲੀ ਮੋਰਚੇ ਵਰਗੇ ਜਥੇਬੰਦਕ ਸੰਘਰਸ਼ ਦੀ ਲੋੜ ਹੈ। ਕੰਧਾਰ ਸਿੰਘ ਭੋਇਵਾਲ, ਬਲਦੇਵ ਸਿੰਘ ਬੱਗਾ ਅਤੇ ਸਵਿੰਦਰ ਸਿੰਘ ਰੂਪੋਵਾਲੀ ਨੇ ਕਿਹਾ ਕਿ ਕੋਈ ਵੀ ਸੰਘਰਸ਼ ਔਰਤ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤਿਆ ਜਾ ਸਕਦਾ। ਇਸ ਮੌਕੇ ਗੁਰਭੇਜ ਸਿੰਘ ਝੰਡੇ, ਮੇਜਰ ਸਿੰਘ ਅਬਦਾਲ, ਸੁਖਦੇਵ ਸਿੰਘ ਕਾਜ਼ੀਕੋਟ, ਲਖਬੀਰ ਸਿੰਘ ਕੱਥੂਨੰਗਲ, ਗੁਰਬਾਜ਼ ਸਿੰਘ ਭੁੱਲਰ, ਮੁਖਤਾਰ ਸਿੰਘ ਭਗਵਾਂ, ਕਿਰਪਾਲ ਸਿੰਘ ਕਲੇਰ ਮਾਂਗਟ, ਜਗਤਾਰ ਸਿੰਘ ਅਬਦਾਲ, ਬੀਬੀ ਗੁਰਜੀਤ ਕੌਰ ਕੋਟਲਾ ਸੁਲਤਾਨ ਸਿੰਘ, ਬੀਬੀ ਰੁਪਿੰਦਰ ਕੌਰ ਅਬਦਾਲ, ਬੀਬੀ ਕਸ਼ਮੀਰ ਕੌਰ ਵਰਿਆਮ ਨੰਗਲ, ਬੀਬੀ ਹਰਜੱਸ ਕੌਰ ਬੱਗਾ, ਬੀਬੀ ਲਖਵਿੰਦਰ ਕੌਰ ਪੰਧੇਰ ਬੀਬੀ ਰਣਜੀਤ ਕੌਰ ਨਵਾਂ ਪਿੰਡ ਆਗੂ ਹਾਜ਼ਰ ਸਨ।