ਮਜੀਠਾ: ਜ਼ਹਿਰੀਲੀ ਸ਼ਰਾਬ ਕਾਂਡ ’ਚ ਦੋ ਹੋਰ ਮੌਤਾਂ, ਮੌਤਾਂ ਦੀ ਗਿਣਤੀ 23 ਹੋਈ
12:10 PM May 14, 2025 IST
ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਵਾਪਰੀ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਇੱਕ ਵਿਅਕਤੀ। ਫੋਟੋ: ਪੀਟੀਆਈ
ਰਾਜਨ ਮਾਨ
ਮਜੀਠਾ, 14 ਮਈ
Advertisement
ਮਜੀਠਾ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ।
ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 23 ਹੋ ਗਈ ਹੈ ਜਦਕਿ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
Advertisement
ਅੱਜ ਦਮ ਤੋੜਨ ਵਾਲਿਆਂ ਵਿਚ ਸਾਬ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਭੰਗਵਾਂ ਅਤੇ ਰਣਧੀਰ ਸਿੰਘ ਪੁੱਤਰ ਬਚਨ ਸਿੰਘ ਪਿੰਡ ਅਠਵਾਲ ਸ਼ਾਮਲ ਹਨ। ਇਨ੍ਹਾਂ ਪਿੰਡਾਂ ਵਿੱਚ ਮਾਤਮ ਛਾਇਆ ਹੋਇਆ ਹੈ।
Advertisement