ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜੀਠੀਆ ‘ਸਿਟ’ ਅੱਗੇ ਨਹੀਂ ਹੋਏ ਪੇਸ਼

08:39 AM Jul 21, 2024 IST

ਪੱਤਰ ਪ੍ਰੇਰਕ
ਪਟਿਆਲਾ, 20 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਵੀ ਪਟਿਆਲਾ ਵਿੱਚ ਵਿਸ਼ੇਸ਼ ਜਾਂਚ ਕਮੇਟੀ (ਸਿਟ) ਅੱਗੇ ਪੇਸ਼ ਨਹੀਂ ਹੋਏ। ਮਜੀਠੀਆ ਨੇ ਪਟਿਆਲਾ ਦੀ ‘ਸਿਟ’ ਨੂੰ ਭੇਜੇ ਜਵਾਬ ਵਿੱਚ ਕਿਹਾ ਕਿ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਸਬੰਧੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ। ਉਨ੍ਹਾਂ ਆਪਣਾ ਕੇਸ ਸੁਪਰੀਮ ਕੋਰਟ ਵਿੱਚ ਪੇਸ਼ ਕਰਨ ਦੀ ਤਿਆਰੀ ਕਰਨੀ ਹੈ ਜਿਸ ਲਈ ਉਹ ਨਵੀਂ ਦਿੱਲੀ ਵਿੱਚ ਹਨ। ਦੋ ਦਿਨ ਪਹਿਲਾਂ ਵੀ ਬਿਕਰਮ ਸਿੰਘ ਮਜੀਠੀਆ ਨੂੰ ਜਾਂਚ ਲਈ ਬੁਲਾਇਆ ਗਿਆ ਸੀ, ਪਰ ਉਨ੍ਹਾਂ ਅੰਮ੍ਰਿਤਸਰ ਵਿੱਚ ਦਾਇਰ ਕੇਸ ਦੀ ਸੁਣਵਾਈ ਕਾਰਨ ‘ਸਿਟ’ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਗਰੋਂ ਉਨ੍ਹਾਂ ਨੂੰ ਮੁੜ 20 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ, ਪਰ ਉਹ ਅੱਜ ਵੀ ਪੇਸ਼ ਨਹੀਂ ਹੋਏ। ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਟਰੋਲ ਹੇਠਲੀ ‘ਸਿਟ’ ਤੋਂ ਨਿਰਪੱਖ ਜਾਂਚ ਦੀ ਆਸ ਨਹੀਂ ਰੱਖੀ ਜਾ ਸਕਦੀ।
ਪੁਲੀਸ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ ਕਾਂਗਰਸ ਸਰਕਾਰ ਵੇਲੇ 20 ਦਸੰਬਰ 2021 ਨੂੰ ਦਰਜ ਕੀਤਾ ਸੀ ਜਿਸ ਮਗਰੋਂ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਪੰਜ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਉਨ੍ਹਾਂ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਦੂਜੇ ਪਾਸੇ, ਸ੍ਰੀ ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਜਾ ਚੁੱਕੇ ਹਨ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਹੀ ਦਾਖ਼ਲ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਇਸ ਮਾਮਲੇ ’ਚ ਉਨ੍ਹਾਂ ਕੋਲੋਂ ਕੋਈ ਰਿਕਵਰੀ ਨਹੀਂ ਹੋਈ।

Advertisement

Advertisement
Advertisement