For the best experience, open
https://m.punjabitribuneonline.com
on your mobile browser.
Advertisement

ਮਜੀਠਾ ਹਲਕੇ ’ਚੋਂ ਹੀ ਮਜੀਠੀਆ ਦਾ ਵਜੂਦ ਖ਼ਤਮ: ਧਾਲੀਵਾਲ

10:52 AM May 24, 2024 IST
ਮਜੀਠਾ ਹਲਕੇ ’ਚੋਂ ਹੀ ਮਜੀਠੀਆ ਦਾ ਵਜੂਦ ਖ਼ਤਮ  ਧਾਲੀਵਾਲ
ਪਿੰਡ ਮਰੜੀ ਕਲਾਂ ਵਿੱਚ ਚੋਣ ਰੈਲੀ ਦੌਰਾਨ ਕੁਲਦੀਪ ਸਿੰਘ ਧਾਲੀਵਾਲ।
Advertisement

ਰਾਜਨ ਮਾਨ
ਮਜੀਠਾ, 23 ਮਈ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦੇ ਆਗੂ ਬਿਕਰਮ ਸਿੰਘ ਮਜੀਠੀਆ ਦਾ ਹੁਣ ਮਜੀਠਾ ਹਲਕੇ ਵਿੱਚੋਂ ਹੀ ਵਜੂਦ ਖਤਮ ਹੋ ਗਿਆ ਹੈ। ਅੱਜ ਮਜੀਠਾ ਹਲਕੇ ਦੇ ਪਿੰਡ ਮਰੜੀ ਕਲਾਂ, ਕੋਟਲੀ ਢੋਲੇਸ਼ਾਹ, ਲਹਿਰਕਾ ਅਤੇ ਰੰਗੀਲਪੁਰਾ ਵਿੱਚ ‘ਆਪ’ ਆਗੂ ਤਲਬੀਰ ਸਿੰਘ ਗਿੱਲ ਅਤੇ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਚੋਣ ਰੈਲੀਆਂ ਦੌਰਾਨ ਵੱਡੀ ਗਿਣਤੀ ਵਿੱਚ ਅਕਾਲੀ ਦਲ ਤੇ ਕਾਂਗਰਸ ਛੱਡਕੇ ‘ਆਪ’ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਲਹਿਰ ਕਹਿਣ ਵਾਲੇ ਬਿਕਰਮ ਸਿੰਘ ਮਜੀਠੀਆ ਦਾ ਉਨ੍ਹਾਂ ਦੇ ਹਲਕੇ ਵਿੱਚ ਹੀ ਵਜੂਦ ਖਤਮ ਹੋ ਗਿਆ ਹੈ ਅਤੇ ਉਹ ਪੰਜਾਬ ਵਿੱਚ ਲੋਕ ਸਭਾ ਚੋਣਾਂ ਜਿੱਤਣ ਦੀਆਂ ਗੱਲਾਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਜ ਲੀਡਰ ਵਿਹੂਣਾ ਹੋ ਚੁੱਕਾ ਹੈ। ਅਕਾਲੀ ਦਲ ਨੇ ਚੋਣਾਂ ਕੀ ਲੜਨੀਆਂ ਹਨ, ਉਨ੍ਹਾਂ ਕੋਲ ਤਾਂ ਪ੍ਰਚਾਰ ਕਰਨ ਲਈ ਵੀ ਕੋਈ ਲੀਡਰ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਬਾਦਲਾਂ ਅਤੇ ਮਜੀਠੀਆ ਪਰਿਵਾਰਾਂ ਨੇ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਸ਼੍ਰੋੋਮਣੀ ਅਕਾਲੀ ਦਲ ਨੂੰ ਲੀਡਰ ਵਿਹੂਣਾ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਹੁਣ ਆਪਣੀ ਬੇੜੀ ਡੋਬ ਕੇ ਇਹ ਭਾਜਪਾ ਨਾਲ ਰਲਕੇ ਮੈਚ ਖੇਡ ਰਹੇ ਹਨ ਪਰ ਇਨ੍ਹਾਂ ਨੂੰ ਇਹ ਨਹੀਂ ਪਤਾ ਕਿ ਭਾਜਪਾ ਦਾ ਪਹਿਲਾਂ ਹੀ ਜਹਾਜ਼ ਡੁੱਬ ਚੁੱਕਾ ਹੈ। ਇਸ ਦੌਰਾਨ ਮਜੀਠਾ ਹਲਕੇ ਵਿੱਚ ਮਜੀਠੀਆ ਦੇ ਸੱਜਾ ਹੱਥ ਰਹੇ ਅਤੇ ਹਲਕੇ ਵਿੱਚ ਵੱਡਾ ਆਧਾਰ ਰੱਖਣ ਵਾਲੇ ਤਲਬੀਰ ਸਿੰਘ ਗਿੱਲ ਵੱਲੋਂ ਵੀ ਇਸ ਮੌਕੇ ਮਜੀਠੀਆ ਨੂੰ ਰਗੜੇ ਲਾਏ ਗਏ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਨੇ ਹਮੇਸ਼ਾਂ ਆਪਣੇ ਹਿੱਤਾਂ ਲਈ ਨੇੜਲੇ ਸਾਥੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਮੌਕੇ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਧਾਲੀਵਾਲ ਨੂੰ ਵੱਡੇ ਫਰਕ ਨਾਲ ਜਿਤਾਉਣ।

Advertisement

Advertisement
Author Image

joginder kumar

View all posts

Advertisement
Advertisement
×