For the best experience, open
https://m.punjabitribuneonline.com
on your mobile browser.
Advertisement

ਭਾਰਤੀ ਬੈਡਮਿੰਟਨ ਡਬਲਜ਼ ਸਟਾਰ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ

04:18 PM Dec 20, 2023 IST
ਭਾਰਤੀ ਬੈਡਮਿੰਟਨ ਡਬਲਜ਼ ਸਟਾਰ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ
Advertisement

ਨਵੀਂ ਦਿੱਲੀ, 20 ਦਸੰਬਰ
ਸਟਾਰ ਬੈਡਮਿੰਟਨ ਪੁਰਸ਼ ਡਬਲਜ਼ ਜੋੜੀ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਲਈ ਚੁਣਿਆ ਗਿਆ ਹੈ। ਕ੍ਰਿਕਟਰ ਮੁਹੰਮਦ ਸ਼ਮੀ ਅਤੇ ਪੈਰਾ ਤੀਰਅੰਦਾਜ਼ ਸ਼ੀਤਲ ਦੇਵੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਦਿੱਤਾ ਜਾਵੇਗਾ। ਇਹ ਪੁਰਸਕਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 9 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਵਿਸ਼ੇਸ਼ ਸਮਾਰੋਹ ਵਿੱਚ ਪ੍ਰਦਾਨ ਕੀਤੇ ਜਾਣਗੇ। ਅਰਜੁਨ ਅਵਾਰਡ: ਮੁਹੰਮਦ ਸ਼ਮੀ (ਕ੍ਰਿਕਟ), ਅਜੈ ਰੈਡੀ (ਨੇੱਤਰਹੀਣ ਕ੍ਰਿਕਟ) ਓਜਸ ਪ੍ਰਵੀਨ ਦਿਓਤਲੇ (ਤੀਰਅੰਦਾਜ਼ੀ), ਅਦਿਤੀ ਗੋਪੀਚੰਦ ਸਵਾਮੀ (ਤੀਰਅੰਦਾਜ਼ੀ), ਸ਼ੀਤਲ ਦੇਵੀ (ਪੈਰਾ ਤੀਰਅੰਦਾਜ਼ੀ), ਪਾਰੁਲ ਚੌਧਰੀ ਅਤੇ ਮੁਰਲੀ ​​ਸ੍ਰੀਸ਼ੰਕਰ (ਐਥਲੈਟਿਕਸ), ਮੁਹੰਮਦ ਹੁਸਾਮੁਦੀਨ (ਬਾਕਸਿੰਗ), ਆਰ ਵੈਸ਼ਾਲੀ (ਸ਼ਤਰੰਜ), ਦਿਵਿਆਕ੍ਰਿਤੀ ਸਿੰਘ ਅਤੇ ਅਨੁਸ਼ ਅਗਰਵਾਲਾ (ਘੋੜਸਵਾਰ), ਦੀਕਸ਼ਾ ਡਾਗਰ (ਗੋਲਫ), ਕ੍ਰਿਸ਼ਨ ਬਹਾਦੁਰ ਪਾਠਕ (ਹਾਕੀ), ਸੁਸ਼ੀਲਾ ਚਾਨੂ (ਹਾਕੀ), ਪਿੰਕੀ (ਲਾਅਨ ਬਾਲ), ਐਸ਼ਵਰੀ ਪ੍ਰਤਾਪ ਸਿੰਘ ਤੋਮਰ (ਸ਼ੂਟਿੰਗ), ਅੰਤਿਮ ਪੰਘਾਲ (ਕੁਸ਼ਤੀ), ਅਹਿਕਾ ਮੁਖਰਜੀ (ਟੇਬਲ ਟੈਨਿਸ), ਈਸ਼ਾ ਸਿੰਘ (ਸ਼ੂਟਿੰਗ), ਹਰਿੰਦਰਪਾਲ ਸਿੰਘ ਸੰਧੂ (ਸਕੁਐਸ਼), ਸੁਨੀਲ ਕੁਮਾਰ (ਕੁਸ਼ਤੀ), ਨੌਰੇਮ ਰੋਸ਼ੀਬੀਨਾ ਦੇਵੀ (ਵੁਸ਼ੂ), ਪ੍ਰਾਚੀ ਯਾਦਵ (ਪੈਰਾ ਕੈਨੋਇੰਗ), ਪਵਨ ਕੁਮਾਰ ( ਕਬੱਡੀ), ਰਿਤੂ ਨੇਗੀ (ਕਬੱਡੀ), ਨਸਰੀਨ (ਖੋ-ਖੋ)।ਕੋਚਾਂ ਲਈ ਗਣੇਸ਼ ਪ੍ਰਭਾਕਰਨ (ਮੱਲਖੰਬ), ਮਹਾਵੀਰ ਸੈਣੀ (ਪੈਰਾ ਅਥਲੈਟਿਕਸ), ਲਲਿਤ ਕੁਮਾਰ (ਕੁਸ਼ਤੀ), ਆਰਬੀ ਰਮੇਸ਼ (ਸ਼ਤਰੰਜ) ਅਤੇ ਸ਼ਵਿੰਦਰ ਸਿੰਘ (ਹਾਕੀ) ਨੂੰ ਦਰੋਣਾਚਾਰੀਆ ਪੁਰਸਕਾਰ ਲਈ ਚੁਣਿਆ ਗਿਆ ਹੈ। ਕਵਿਤਾ ਸੇਲਵਰਾਜ (ਕਬੱਡੀ), ਮੰਜੂਸ਼ਾ ਕੰਵਰ (ਬੈਡਮਿੰਟਨ) ਅਤੇ ਵਿਨੀਤ ਕੁਮਾਰ ਸ਼ਰਮਾ (ਹਾਕੀ) ਨੂੰ ਧਿਆਨ ਚੰਦ ਲਾਈਫਟਾਈਮ ਐਵਾਰਡ ਲਈ ਚੁਣਿਆ ਗਿਆ ਹੈ।

Advertisement

Advertisement
Author Image

Advertisement
Advertisement
×