ਪੰਜਾਬ ਮੰਤਰੀ ਮੰਡਲ ’ਚ ਵੱਡਾ ਫੇਰਬਦਲ: ਮੀਤ ਹੇਅਰ ਦੀ ਜ਼ਿੰਮੇਵਾਰੀ ਘਟਾਈ ਤੇ ਜੌੜਾਮਾਜਰਾ ਦੀ ਵਧਾਈ
06:07 PM Nov 21, 2023 IST
ਚੰਡੀਗੜ੍ਹ, 21 ਨਵੰਬਰ
ਪੰਜਾਬ ਸਰਕਾਰ ਨੇ ਆਪਣੀ ਕੈਬਨਿਟ ਵਿਚ ਵੱਡਾ ਫੇਰਬਦਲ ਕਰਦੇ ਹੋਏ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਬਦਲਾਅ ਕੀਤੇ ਹਨ। ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤਾ ਹੈ। ਇਸ ਨਾਲ ਜੌੜਾਮਾਜਰਾ ਕੋਲ ਹੁਣ 7 ਵਿਭਾਗਾਂ ਦੀ ਜ਼ਿੰਮੇਵਾਰੀ ਆ ਗਈ ਹੈ, ਜਦ ਕਿ ਗੁਰਮੀਤ ਸਿੰਘ ਕੋਲੋਂ 5 ਵਿਭਾਗਾਂ ’ਚੋਂ 4 ਵਿਭਾਗ ਵਾਪਸ ਲੈ ਲਏ ਗਏ ਹਨ। ਹੁਣ ਉਨ੍ਹਾਂ ਕੋਲ ਖੇਡਾਂ ਤੇ ਨੌਜਵਾਨ ਭਲਾਈ ਵਿਭਾਗ ਹੈ। ਉਨ੍ਹਾਂ ਦਾ ਦੂਜਾ ਵਿਭਾਗ ਵਿਗਿਆਨ ਅਤੇ ਤਕਨਾਲੋਜੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਰੱਖਿਆ ਹੈ। ਇਹ ਦੂਜੀ ਵਾਰ ਹੈ ਜਦੋਂ ਹੇਅਰ ਤੋਂ ਵਿਭਾਗ ਖੋਹੇ ਗਏ ਹਨ। ਉਹ ਇਸ ਤੋਂ ਪਹਿਲਾਂ ਉਚੇਰੀ ਅਤੇ ਸਕੂਲ ਸਿੱਖਿਆ ਦਾ ਚਾਰਜ ਸੰਭਾਲ ਰਹੇ ਸਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਜੌੜਾਮਾਜਰਾ ਪੰਜਾਬ ਦੇ ਚੌਥੇ ਸਿੰਜਾਈ ਮੰਤਰੀ ਬਣੇ ਹਨ। ਬ੍ਰਹਮ ਸ਼ੰਕਰ ਜਿੰਪਾ ਨੂੰ ਸਿੰਜਾਈ ਵਿਭਾਗ ਮਿਲਿਆ, ਉਸ ਤੋਂ ਬਾਅਦ ਹਰਜੋਤ ਬੈਂਸ ਅਤੇ ਫਿਰ ਹੇਅਰ ਸਨ।
Advertisement
Advertisement