ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਗਤ ਨੂੰ ਵਿਧਾਇਕ ਬਣਾ ਦਿਓ, ਮੰਤਰੀ ਅਸੀਂ ਬਣਾਵਾਂਗੇ: ਭਗਵੰਤ ਮਾਨ

07:25 AM Jul 04, 2024 IST
ਜਲੰਧਰ ਵਿੱਚ ਮਹਿੰਦਰ ਭਗਤ ਦੇ ਹੱਕ ਵਿੱਚ ਰੋਡ ਸ਼ੋਅ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 3 ਜੁਲਾਈ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵੱਕਾਰ ਨਾਲ ਜੋੜ ਕੇ ਲੜ ਰਹੇ ਹਨ। ਉਨ੍ਹਾਂ ਨੇ ਅੱਜ ਜ਼ਿਮਨੀ ਚੋਣ ਵਾਲੇ ਹਲਕੇ ਵਿੱਚ ਰੋਡ ਸ਼ੋਅ ਕਰਕੇ ‘ਆਪ’ ਦੇ ਪ੍ਰਚਾਰ ਨੂੰ ਸਿਖਰਾਂ ’ਤੇ ਪਹੁੰਚਾ ਦਿੱਤਾ। ਮੁੱਖ ਮੰਤਰੀ ਨੇ ਵੱਖ-ਵੱਖ ਵਾਰਡਾਂ ਵਿੱਚ ਨੁੱਕੜ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਵੀ ਸਨ। ਮੁੱਖ ਮੰਤਰੀ ਨੇ ਲੋਕਾਂ ਨੂੰ ਕਿਹਾ, ‘‘ਤੁਸੀਂ ‘ਆਪ’ ਦੇ ਉਮੀਦਵਾਰ ਨੂੰ ਵਿਧਾਇਕ ਬਣਾ ਦਿਓ ਮੰਤਰੀ ਅਸੀਂ ਬਣਾ ਦੇਵਾਂਗੇ।’’
ਮੁੱਖ ਮੰਤਰੀ ਨੇ ਨਕੋਦਰ ਚੌਕ ਅਤੇ ਮੇਨ ਰੋਡ ਅਵਤਾਰ ਨਗਰ ਸਮੇਤ ਕਈ ਥਾਵਾਂ ’ਤੇ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਦੇ ਢਿੱਡੀ ਪੀੜਾਂ ਪਾ ਦਿੱਤੀਆਂ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਚੰਗੇ ਡਾਕਟਰ ਕੋਲੋਂ ਇਲਾਜ ਕਰਵਾਏ ਕਿਉਂਕਿ ਉਹ ਆਪਣੀ ਪਾਰਟੀ ਦੇ ਉਮੀਦਵਾਰ ਦੀ ਥਾਂ ਬਸਪਾ ਦੇ ਉਮੀਦਵਾਰ ਨੂੰ ਵੋਟਾਂ ਪਾਉਣ ਦਾ ਹੋਕਾ ਦੇ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਦੇ ਜਿੱਤਣ ਮਗਰੋਂ ਸਰਕਾਰ ਵਿੱਚ ਜਲੰਧਰ ਵਾਸੀਆਂ ਦੀ ਹਿੱਸੇਦਾਰੀ ਹੋਵੇਗੀ, ਜਿਸ ਕਾਰਨ ਇਸ ਇਲਾਕੇ ਦਾ ਵਿਕਾਸ ਤੇਜ਼ੀ ਨਾਲ ਸੰਭਵ ਹੋ ਸਕੇਗਾ।

Advertisement

ਮੁੱਖ ਮੰਤਰੀ ਵੱਲੋਂ ਸ਼ੀਤਲ ਅੰਗੁਰਾਲ ਨੂੰ ਚਿਤਾਵਨੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੀਤਲ ਅੰਗੁਰਾਲ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸਾਡੇ ਨਾਲ ਪੰਗਾ ਨਾ ਲਵੇ। ਤੁਹਾਡੇ ਵਾਂਗ ਸਾਡੇ ’ਤੇ ਨਸ਼ਾ ਤਸਕਰੀ ਦਾ ਕੋਈ ਐੱਨਡੀਪੀਐੱਸ ਕੇਸ ਨਹੀਂ ਹੈ। ਉਨ੍ਹਾਂ ਕਿਹਾ ਕਿ ਬਹਿਸ ਕਰਨ ਦੀ ਧਮਕੀ ਕਿਸੇ ਹੋਰ ਨੂੰ ਦਿਓ। ਸਾਡੇ ਨਾਲ ਜਦੋਂ ਮਰਜ਼ੀ ਚਾਹੇ ਬਹਿਸ ਕਰ ਲਓ, 5 ਤਰੀਕ ਦਾ ਇੰਤਜ਼ਾਰ ਕਿਉਂ ਕਰ ਰਹੇ ਹੋ, ਅੱਜ ਹੀ ਬਹਿਸ ਕਰ ਲਓ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਸ਼ੀਤਲ ਅੰਗੁਰਾਲ ਨੂੰ ਉਸ ਦੀਆਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਬਹੁਤ ਸਮਝਾਇਆ ਪਰ ਉਹ ਨਹੀਂ ਮੰਨਿਆ। ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਉਸ ਨੂੰ ਦੋ ਨੰਬਰ ਦੇ ਕੰਮ ਕਰਨ ਵਿੱਚ ਪ੍ਰੇਸ਼ਾਨੀ ਹੁੰਦੀ ਸੀ। ਇਸ ਲਈ ਉਹ ਭਾਜਪਾ ਵਿੱਚ ਸ਼ਾਮਲ ਹੋ ਗਿਆ, ਕਿਉਂਕਿ ਭਾਜਪਾ ਭ੍ਰਿਸ਼ਟਾਚਾਰ ਨੂੰ ਖੁੱਲ੍ਹਾ ਹੱਥ ਦਿੰਦੀ ਹੈ, ਪਰ ਉਸ ਨੂੰ ਉੱਥੇ ਵੀ ਭ੍ਰਿਸ਼ਟਾਚਾਰ ਨਹੀਂ ਕਰਨ ਦੇਵਾਂਗੇ।

Advertisement
Advertisement
Advertisement