ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਦੀ ਵੀਡੀਓ ਬਣਾ ਕੇ ਕੀਤੀ ਵਾਇਰਲ; ਔਰਤ ਸਣੇ ਤਿੰਨ ਖ਼ਿਲਾਫ਼ ਕੇਸ

08:36 AM Mar 07, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਇੱਕ ਔਰਤ ਸਣੇ ਤਿੰਨ ਜਣਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵੱਲੋਂ ਇੱਕ ਵਿਅਕਤੀ ਦੀ ਕੁੱਟਮਾਰ ਅਤੇ ਕੇਸਾਂ ਦੀ ਬੇਅਬਦੀ ਕਰਕੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਸੀ। ਇਸ ਸਬੰਧੀ ਅਮਰੀਕ ਸਿੰਘ ਨੇ ਦੱਸਿਆ ਕਿ ਉਹ ਆਪਣੀ ਕਾਰ ’ਤੇ ਘਰ ਆ ਰਿਹਾ ਸੀ ਤਾਂ ਘਰ ਤੋਂ ਥੋੜਾ ਪਿੱਛੇ ਗਲੀ ਵਿੱਚ ਔਰਤ ਸਣੇ ਤਿੰਨ ਜਣਿਆਂ ਨੇ ਆਪਣੀ ਇਨੋਵਾ ਕਾਰ ਉਸਦੀ ਕਾਰ ਦੇ ਅੱਗੇ ਲਗਾ ਕੇ ਉਸਨੂੰ ਘੇਰ ਲਿਆ ਅਤੇ ਗੱਡੀ ਵਿੱਚੋਂ ਬਾਹਰ ਕੱਢ ਕੇ ਉਸ ਨਾਲ ਗਾਲੀ ਗਲੋਚ ਕਰਦਿਆਂ ਉਸਦੀ ਦਸਤਾਰ ਲਾਹ ਦਿੱਤੀ। ਉਸਦੀ ਕੁੱਟਮਾਰ ਕਰਦੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਸਰਬਪ੍ਰੀਤ ਸਿੰਘ, ਉਸਦੀ ਪਤਨੀ ਮਨਸੀਪੀ ਮਠਾੜੂ ਅਤੇ ਮਨੂੰ ਜਗਦੇਵ ਮਠਾੜੂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement