ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਸਿੱਖ ਨੌਜਵਾਨ ਵੋਟਾਂ ਬਣਵਾਉਣ: ਮਾਨ

09:54 PM Jun 23, 2023 IST
featuredImage featuredImage

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 6 ਜੂਨ

ਸੰਸਦ ਮੈਂਬਰ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਿੱਖ ਨੌਜਵਾਨਾਂ ਨੂੰ ਆਖਿਆ ਕਿ ਉਹ ਆਗਾਮੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਆਪਣੀਆਂ ਵੋਟਾਂ ਬਣਵਾਉਣ। ਉਹ ਅੱਜ ਇੱਥੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਵਿਖੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਨੇੜੇ ਗੁਰਦੁਆਰਾ ਥੜ੍ਹਾ ਸਾਹਿਬ ਕੋਲ ਖੜ੍ਹੇ ਹੋ ਕੇ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਆ ਰਹੀਆਂ ਹਨ ਅਤੇ ਇਸ ਵਾਸਤੇ ਸਿੱਖ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਸਿੱਖ ਸੰਸਥਾ ਦਾ ਪ੍ਰਬੰਧ ਕੌਮ ਆਪਣੇ ਹੱਥਾਂ ਵਿਚ ਲੈ ਸਕੇ। ਸਾਕਾ ਨੀਲਾ ਤਾਰਾ ਸਮੇਂ ਫੌਜਾਂ ਨਾਲ ਲੜਨ ਵਾਲੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਹੋਰ ਸਿੱਖਾਂ ਦੀ ਤੁਲਨਾ ਉਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਵਿਚ ਸ਼ਹੀਦ ਹੋਣ ਵਾਲੇ ਸਿੱਖਾਂ ਨਾਲ ਕੀਤੀ। ਇਸ ਮੌਕੇ ਉਨ੍ਹਾਂ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋ ਅੱਜ ਦੇ ਦਿਨ ਵੱਖਰੇ ਤੌਰ ‘ਤੇ ਸ਼ਹੀਦੀ ਦਿਵਸ ਸਮਾਗਮ ਮਨਾਉਣ ਦਾ ਵਿਰੋਧ ਕੀਤਾ।

Advertisement

Advertisement