ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਲੇਰੀਆ ਬਾਰੇ ਜਾਗਰੂਕਤਾ ਕੈਂਪ

08:31 AM Apr 26, 2024 IST
ਵਿਦਿਆਰਥੀਆਂ ਨੂੰ ਮਲੇਰੀਆ ਬਾਰੇ ਜਾਗਰੂਕ ਕਰਦੇ ਹੋਏ ਸਿਹਤ ਕਰਮੀ। -ਫੋਟੋ: ਓਬਰਾਏ

ਖੰਨਾ: ਪਿੰਡ ਕੋਟਲਾ ਭੜੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਐੱਸਐੱਮਓ ਡਾ. ਰਵੀ ਦੱਤ ਦੀ ਅਗਵਾਈ ਹੇਠਾਂ ਵਿਸ਼ਵ ਮਲੇਰੀਆ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਸਿਹਤ ਇੰਸਪੈਕਟਰ ਗੁਰਮਿੰਦਰ ਸਿੰਘ ਗਰੇਵਾਲ ਅਤੇ ਗੁਰਦੀਪ ਸਿੰਘ ਨੇ ਕਿਹਾ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਖੜ੍ਹੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਜ਼ਰੂਰੀ ਹੈ ਕਿ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਖਾਸਕਰ ਬਾਰਿਸ਼ਾਂ ਦੇ ਸੀਜ਼ਨ ਦੌਰਾਨ ਘਰਾਂ ਦੀਆਂ ਛੱਤਾਂ ਤੇ ਪਏ ਕਬਾੜ, ਗਮਲਿਆਂ, ਟੁੱਟੇ ਬਰਤਨਾਂ ਆਦਿ ਦੀ ਸਫ਼ਾਈ ਕੀਤੀ ਜਾਵੇ। ਇਸ ਮੌਕੇ ਜਗਦੀਪ ਸਿੰਘ, ਨਵਰੀਤ ਸਿੰਘ ਗਿੱਲ, ਜਸਵੀਰ ਸਿੰਘ, ਪਰਮਜੀਤ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement