ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੱਖ-ਵੱਖ ਥਾਈਂ ਮਲੇਰੀਆ ਦਿਵਸ ਮਨਾਇਆ

07:54 AM Apr 26, 2024 IST
ਜਲੰਧਰ ਵਿੱਚ ਜੇਤੂ ਟੀਮਾਂ ਨੂੰ ਸਨਮਾਨਦੇ ਹੋਏ ਪ੍ਰਬੰਧਕ।- ਫੋਟੋ: ਮਲਕੀਅਤ ਸਿੰਘ

ਪੱਤਰ ਪ੍ਰੇਰਕ
ਸ਼ਾਹਕੋਟ, 25 ਅਪਰੈਲ
ਕਮਿਊਨਿਟੀ ਹੈਲਥ ਸੈਂਟਰ ਸ਼ਾਹਕੋਟ ਦੇ ਐੱਸਐੱਮਓ ਡਾ. ਦਵਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ ਵਿੱਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਕੂਲ ਮੁਖੀ ਪ੍ਰਿੰਸ ਨੇ ਸਿਹਤ ਵਿਭਾਗ ਦੀ ਟੀਮ ਦਾ ਸਵਾਗਤ ਕੀਤਾ। ਇਸ ਮੌਕੇ ਕਰਵਾਏ ਭਾਸ਼ਣ ਮੁਕਾਬਲੇ ਤੇ ਕੁਇੱਜ਼ ’ਚ ਨਵਦੀਪ ਨੇ ਪਹਿਲਾ, ਉਂਕਾਰ ਨੇ ਦੂਜਾ ਅਤੇ ਅੰਜਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਿਹਤ ਵਿਭਾਗ ਦੀ ਟੀਮ ਅਤੇ ਅਧਿਆਪਕਾਂ ਨੇ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਸਿਹਤ ਵਿਭਾਗ ਵੱਲੋਂ ਅਮਨਦੀਪ ਬਾਗਪੁਰ, ਜਸਵੀਰ ਸਿੰਘ, ਸੁਖਪਾਲ ਸਿੰਘ, ਅੰਮ੍ਰਿਤ ਪਾਲ ਸਿੰਘ, ਰਵਿੰਦਰ ਰਵੀ, ਕਮਲਜੀਤ ਕੌਰ, ਅਧਿਆਪਕ ਸਤਨਾਮ ਸਿੰਘ, ਪੂਨਮ ਸਰਹਣ, ਨੀਤੂ, ਰੀਤੂ ਅਤੇ ਕਰਨਜੀਤ ਕੌਰ ਹਾਜ਼ਰ ਸਨ।
ਜਲੰਧਰ (ਪੱਤਰ ਪ੍ਰੇਰਕ): ਸਿਵਲ ਸਰਜਨ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਜਲੰਧਰ ਵੱਲੋਂ ਐਮ.ਜੀ.ਐਨ. ਪਬਲਿਕ ਸਕੂਲ, ਆਦਰਸ਼ ਨਗਰ ਵਿੱਚ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਆਦਿੱਤਿਆਪਾਲ ਅਤੇ ਡਾ. ਸ਼ੋਭਨਾ ਬਾਂਸਲ ਦੀ ਅਗਵਾਈ ਹੇਠ ਮਲੇਰੀਆ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਬੀ.ਸੀ.ਸੀ. ਕੋ-ਆਰਡੀਨੇਟਰ ਨੀਰਜ ਸ਼ਰਮਾ ਵੀ ਮੌਜੂਦ ਸਨ। ਪ੍ਰਿੰਸੀਪਲ ਕੰਵਲਜੀਤ ਸਿੰਘ, ਸਕੂਲ ਸਟਾਫ ਪ੍ਰਦੀਪ ਸਿੰਘ ਅਤੇ ਸਕੂਲ-ਕੋਆਰਡੀਨੇਟਰ ਸਤਵਿੰਦਰ ਸਿੰਘ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਸਵਾਗਤ ਕੀਤਾ ਗਿਆ।
ਐਪੀਡਮੋਲੋਜਿਸਟ ਡਾ. ਆਦਿੱਤਿਆਪਾਲ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਮਲੇਰੀਆ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਇਸ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਦਰਮਿਆਨ ਕੁਇੱਜ਼ ਅਤੇ ਡੀਬੇਟ ਵੀ ਕਰਵਾਈ ਗਈ। ਸਕੂਲੀ ਵਿਦਿਆਰਥੀਆਂ ਨੂੰ ਤਿੰਨ ਟੀਮਾਂ ਵਿੱਚ ਵੰਡਿਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੂੰ ਮਲੇਰੀਆ ਥੀਮ ’ਤੇ ਆਧਾਰਤ ਸਵਾਲ ਪੁੱਛੇ ਗਏ। ਡਾ. ਆਦਿੱਤਿਆਪਾਲ ਅਤੇ ਡਾ. ਸ਼ੋਭਨਾ ਬਾਂਸਲ ਵੱਲੋਂ ਸਭ ਤੋਂ ਵੱਧ ਸਹੀ ਜਵਾਬ ਦੇਣ ਵਾਲੀ ਟੀਮ ਨੂੰ ਅੱਵਲ ਆਉਣ ’ਤੇ ਜੇਤੂ ਚੁਣਿਆ ਗਿਆ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੀਆਂ ਟੀਮਾਂ ਨੂੰ ਵੀ ਸਿਹਤ ਵਿਭਾਗ ਵੱਲੋਂ ਸਨਮਾਨਿਆ ਗਿਆ।

Advertisement

Advertisement
Advertisement