ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲੇਰਕੋਟਲਾ: ਏਡੀਸੀ ਵੱਲੋਂ ਫੌਗਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ

09:11 AM Nov 10, 2024 IST
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 9 ਨਵੰਬਰ
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਹਾ ਕਿ ਸ਼ਹਿਰ ਵਿੱਚ ਮੱਛਰਾਂ ਦੇ ਵੱਧ ਜਾਣ ਕਾਰਨ ਡੇਂਗੂ ਤੇ ਚਿਕਨਗੁਨੀਆ ਬੁਖ਼ਾਰ ਦੇ ਕੇਸ ਵਧ ਰਹੇ ਹਨ, ਜਿਸ ਦੀ ਰੋਕਥਾਮ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਫੋਗਿੰਗ ਵਿੱਚ ਕੋਈ ਕਸਰ ਨਾ ਛੱਡੀ ਜਾਵੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ, ਐਪੀਡਿਮੋਲੋਜਿਸਟ ਡਾ. ਮੁਨੀਰ, ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਵਿਕਾਸ ਉਪਲ, ਏ.ਪੀ.ਓ ਅਮਰਜੀਤ ਸਿੰਘ ਤੋਂ ਇਲਾਵਾ ਪੰਚਾਇਤੀ ਰਾਜ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ। ਸ੍ਰੀ ਸਿੱਧੂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਮੱਛਰ ਪੈਦਾ ਹੋਣ ਵਾਲੇ ਫੌਗਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦੇ ਪਨਪਣ ਤੋਂ ਪਹਿਲਾਂ ਹੀ ਇਸ ਨੂੰ ਰੋਕਣ ਲਈ ਲੋਕ ਸਹਿਯੋਗ ਕਰਨ ਅਤੇ ਆਪਣੇ ਘਰਾਂ ਸਮੇਤ ਆਲੇ-ਦੁਆਲੇ ਵਿੱਚ ਸਾਫ਼ ਪਾਣੀ ਦੇ ਸਰੋਤ ਦੀ ਨਿਯਮਤ ਸਫ਼ਾਈ ਕਰਨ ਤਾਂ ਕਿ ਡੇਂਗੂ ਮੱਛਰ ਦਾ ਲਾਰਵਾ ਨਾ ਪਨਪ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਖੇਤਰਾਂ, ਜਿੱਥੇ ਪਿਛਲੇ ਸਾਲ ਡੇਂਗੂ ਦੇ ਮਾਮਲੇ ਸਾਹਮਣੇ ਆਏ ਸਨ ਅਤੇ ਇਸ ਵਾਰ ਵੀ ਡੇਂਗੂ ਫੈਲਣ ਦਾ ਖ਼ਤਰਾ ਹੈ, ਵਿੱਚ ਡੇਂਗੂ ਮੱਛਰ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ ’ਚ ਤੇਲ ਅਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਫੋਗਿੰਗ ਵੀ ਕੀਤੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਦਾ ਹੈ, ਉਸ ਦਾ ਚਲਾਨ ਜ਼ਰੂਰ ਕੱਟਿਆ ਜਾਵੇ ਅਤੇ ਜਿਹੜੇ ਲੋਕ ਚਲਾਨ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦੀ ਪੈਦਾਵਾਰ ਆਮ ਲੋਕਾਂ ਦੇ ਸਾਂਝੇ ਹੰਭਲੇ ਨਾਲ ਹੀ ਰੋਕੀ ਜਾ ਸਕਦੀ ਹੈ। ਇਸ ਲਈ ਆਮ ਲੋਕ ਆਪਣੇ ਘਰਾਂ ਦੇ ਅੰਦਰ, ਕੂਲਰਾਂ, ਫਰਿੱਜਾਂ ਦੀਆਂ ਟ੍ਰੇਆਂ, ਗਮਲਿਆਂ ਅਤੇ ਆਲੇ -ਦੁਆਲੇ ਖੜ੍ਹੇ ਪਾਣੀ ਅਤੇ ਡੇਂਗੂ ਮੱਛਰ ਦੀ ਪੈਦਾਇਸ਼ ਦੇ ਸਰੋਤ ਨੂੰ ਤੁਰੰਤ ਖ਼ਤਮ ਕਰਨ।

Advertisement

Advertisement