For the best experience, open
https://m.punjabitribuneonline.com
on your mobile browser.
Advertisement

ਮਾਲੇਰਕੋਟਲਾ: ਪਰਾਲੀ ਨਾ ਸਾੜਨ ਵਾਲੇ ਸੌ ਕਿਸਾਨਾਂ ਦਾ ਸਨਮਾਨ

10:28 AM Oct 11, 2024 IST
ਮਾਲੇਰਕੋਟਲਾ  ਪਰਾਲੀ ਨਾ ਸਾੜਨ ਵਾਲੇ ਸੌ ਕਿਸਾਨਾਂ ਦਾ ਸਨਮਾਨ
ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕਰਦੇ ਹੋਏ ਏਡੀਸੀ ਸੁਖਪ੍ਰੀਤ ਸਿੰਘ ਸਿੱਧੂ।
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 10 ਅਕਤੂਬਰ
ਪਰਾਲੀ ਸਾੜਨ ਤੋਂ ਗੁਰੇਜ਼ ਕਰ ਕੇ ਬਹੁਮੁੱਲੇ ਕੁਦਰਤੀ ਸੋਮਿਆਂ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਅਤੇ ਮਨੁੱਖਤਾ ਲਈ ਪੈਦਾ ਹੋਣ ਵਾਲੇ ਖ਼ਤਰੇ ਵਿਰੁੱਧ ਵਿੱਢੀ ਲੜਾਈ ਵਿੱਚ ਮੋਹਰੀ ਯੋਗਦਾਨ ਪਾਉਣ ਵਾਲੇ 100 ਅਗਾਂਹਵਧੂ ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ। ਸ੍ਰੀ ਸਿੱਧੂ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਪਰਾਲੀ ਨੂੰ ਬਿਨਾਂ ਅੱਗ ਲਾਏ ਯੋਗ ਨਿਪਟਾਰਾ ਕਰਨ ਵਾਲੇ ਕਿਸਾਨ ਜ਼ਿਲ੍ਹੇ ਦੇ ਦੂਜੇ ਕਿਸਾਨਾਂ ਲਈ ਚਾਨਣ ਮੁਨਾਰੇ ਦਾ ਕੰਮ ਕਰਨਗੇ। ਉਨ੍ਹਾਂ ਸਨਮਾਨ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਸਾਲ 2023 ਵਿੱਚ ਸਾਲ 2022 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 39 ਫ਼ੀਸਦੀ ਗਿਰਾਵਟ ਆਈ ਸੀ। ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਬਿਲਕੁਲ ਹੀ ਬਰਦਾਸ਼ਤ ਨਾ ਕਰਨ ਦੀ ਨੀਤੀ ਨੂੰ ਅਪਣਾ ਕੇ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਗਿਣਤੀ ਸਿਫ਼ਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤਾਂ ‘ਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜ਼ਾਮ ਹਨ, ਇਸ ਦੇ ਬਾਵਜੂਦ ਜੇ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement
Advertisement
Author Image

sukhwinder singh

View all posts

Advertisement