ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਲੇਰਕੋਟਲਾ ਲਾਠੀਚਾਰਜ: ਕਿਸਾਨਾਂ ਵੱਲੋਂ ਭਾਜਪਾ ਆਗੂ ਅਰਵਿੰਦ ਖੰਨਾ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

07:48 AM Apr 16, 2024 IST
ਬਰਨਾਲਾ ਵਿੱਚ ਭਾਜਪਾ ਆਗੂ ਦੀ ਅਰਥੀ ਫੂਕਦੇ ਹੋਏ ਕਿਸਾਨ।

ਪਰਸ਼ੋਤਮ ਬੱਲੀ
ਬਰਨਾਲਾ, 15 ਅਪਰੈਲ
ਮਾਲੇਰਕੋਟਲਾ ਵਿੱਚ ਸੰਸਦੀ ਹਲਕੇ ਸੰਗਰੂਰ ਤੋਂ ਸੰਭਾਵੀ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦੀ ਆਮਦ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਬੀਕੇਯੂ ਉਗਰਾਹਾਂ ਕਾਰਕੁਨਾਂ ਉੱਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਖ਼ਿਲਾਫ਼ ਅੱਜ ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਜ਼ਿਲ੍ਹਾ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਦਿਆਂ ਭਾਜਪਾ ਸੰਭਾਵੀ ਉਮੀਦਵਾਰ ਅਰਵਿੰਦ ਖੰਨਾ ਦੀ ਅਰਥੀ ਫੂਕੀ ਗਈ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਖਜ਼ਾਨਚੀ ਭਗਤ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾ ਪਿੰਡੀ, ਮਾਨ ਸਿੰਘ ਗੁਰਮ, ਨਿਰਪਜੀਤ ਸਿੰਘ ਬਡਬਰ ਤੇ ਔਰਤਾਂ ਦੇ ਕਨਵੀਨਰ ਕਮਲਜੀਤ ਕੌਰ ਬਰਨਾਲਾ ਨੇ ਕਿਹਾ ਕਿ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਮਜ਼ਦੂਰ ਮਹਾਂ ਰੈਲੀ ਵਿੱਚ ਐਲਾਨ ਕੀਤਾ ਗਿਆ ਸੀ ਕਿ ਲੋਕ ਸਭਾਈ ਚੋਣਾਂ ਸਮੇਂ ਭਾਜਪਾ ਉਮੀਦਵਾਰਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਜਿਸ ’ਤੇ ਮਾਲੇਰਕੋਟਲਾ ਵਿੱਚ ਜਥੇਬੰਦੀ ਵਰਕਰਾਂ ਵੱਲੋਂ ਭਾਜਪਾ ਆਗੂ ਅਰਵਿੰਦ ਖੰਨਾ ਦਾ ਵਿਰੋਧ ਜਤਾਇਆ ਜਾ ਰਿਹਾ ਸੀ ਤਾਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਤਸ਼ੱਦਦ ਢਾਹਿਆ ਗਿਆ। ਭਾਵੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਥਾਣੇ ਦਾ ਘਿਰਾਓ ਕਰ ਕੇ ਵਰਕਰ ਤੇ ਵਹੀਕਲ ਛੁਡਵਾ ਲੈ ਏ ਗਏ, ਪਰ ਭਾਜਪਾ ਆਗੂ ਅਰਵਿੰਦ ਖੰਨਾ ਤੇ ਮਾਲੇਰਕੋਟਲਾ ਪੁਲੀਸ ਖ਼ਿਲਾਫ਼ ਅੱਜ ਤਿੰਨ ਥਾਈਂ ਜ਼ਿਲ੍ਹਾ ਪੱਧਰੀ ਅਰਥੀ ਫੂਕ ਪ੍ਰਦਰਸ਼ਨਾਂ ਦੇ ਸੱਦੇ ਤਹਿਤ ਇਹ ਮੁਜ਼ਾਹਰਾ ਕੀਤਾ ਗਿਆ ਹੈ।
ਇਸ ਉਪਰੰਤ ਕਚਹਿਰੀ ਚੌਕ ਨੇੜੇ ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਵੱਲੋਂ ਅਰਵਿੰਦ ਖੰਨਾ ਨੂੰ ਦਿੱਲੀ ਸਮਝੌਤਾ ਯਾਦ ਕਰਵਾਇਆ ਗਿਆ। ਇਸ ਮੌਕੇ ਕ੍ਰਿਸ਼ਨ ਸਿੰਘ ਛੰਨਾ, ਗੁਰਚਰਨ ਸਿੰਘ ਭਦੌੜ, ਦਰਸ਼ਨ ਸਿੰਘ, ਬਿੰਦਰ ਪਾਲ ਕੌਰ ਭਦੌੜ, ਗੁਰਮੀਤ ਕੌਰ ਭੋਤਨਾ ਤੇ ਗੁਰਜੀਤ ਕੌਰ ਭੱਠਲ ਹਾਜ਼ਰ ਸਨ।

Advertisement

Advertisement
Advertisement