ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲੇਰਕੋਟਲਾ ਪੁਲੀਸ ਬਣੀ ਨਸ਼ਿਆਂ ’ਚ ਫਸੇ ਨੌਜਵਾਨਾਂ ਲਈ ਰਾਹ ਦਸੇਰਾ

07:09 AM Sep 21, 2023 IST
featuredImage featuredImage
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਐੱਸਐੱਸਪੀ ਮਾਲੇਰਕੋਟਲਾ ਗੁਰਸ਼ਰਨਦੀਪ ਸਿੰਘ ਗਰੇਵਾਲ ।

ਮੁਕੰਦ ਸਿੰਘ ਚੀਮਾ
ਸੰਦੌੜ, 20 ਸਤੰਬਰ
ਜ਼ਿਲ੍ਹਾ ਪੁਲੀਸ ਮਾਲੇਰਕੋਟਲਾ ਨੇ ਨਸ਼ੇ ਦੀ ਦਲਦਲ ਵਿੱਚ ਫਸੇ ਜ਼ਿਲ੍ਹੇ ਦੇ ਅਜਿਹੇ ਨੌਜਵਾਨਾਂ ਦਾ ਡਾਟਾ ਤਿਆਰ ਕੀਤਾ ਹੈ, ਜਿਨ੍ਹਾਂ ਨੂੰ ਫੌਰੀ ਤੌਰ ਉੱਤੇ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਦੀ ਲੋੜ ਹੈ। ਅਜਿਹੇ ਹਰੇਕ ਨੌਜਵਾਨ ਨਾਲ ਇੱਕ ਇੱਕ ਪੁਲੀਸ ਮੁਲਾਜ਼ਮ ਦੀ ਡਿਊਟੀ ਲਾ ਦਿੱਤੀ ਹੈ, ਜੋ ਉਸਦੀ ਉਦੋਂ ਤੱਕ ਨਿਗਰਾਨੀ ਕਰੇਗਾ ਜਦੋਂ ਤੱਕ ਉਹ ਇਸ ਅਲਾਮਤ ਤੋਂ ਬਾਹਰ ਨਹੀਂ ਆ ਜਾਂਦਾ। ਇਸ ਸਬੰਧੀ ਬਾਕਾਇਦਾ ਖਾਕਾ ਤਿਆਰ ਕੀਤਾ ਗਿਆ ਹੈ।
ਪਿੰਡ ਸੰਦੌੜ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ 161 ਨੌਜਵਾਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿਨ੍ਹਾਂ ਨੂੰ ਤੁਰੰਤ ਸਾਂਭਣ ਦੀ ਲੋੜ ਹੈ। ਇਨ੍ਹਾਂ ਨੌਜਵਾਨਾਂ ਦੀ ਨਿਗਰਾਨੀ ਕਰਨ ਲਈ ਇਹਨਾਂ ਨਾਲ ਇਕ ਇਕ ਪੁਲੀਸ ਮੁਲਾਜ਼ਮ ਲਗਾਇਆ ਗਿਆ ਹੈ, ਜੋ ਹਰੇਕ ਹਫ਼ਤੇ ਇਨ੍ਹਾਂ ਦੀ ਘਰ-ਘਰ ਜਾ ਕੇ ਕਾਊਂਸਲਿੰਗ ਕਰਨਗੇ। ਇੱਕ ਮਹੀਨੇ ਬਾਅਦ ਇਹੀ ਕਾਊਂਸਲਿੰਗ 15 - 15 ਦਿਨ ਬਾਅਦ ਹੋਇਆ ਕਰੇਗੀ। ਕਾਊਂਸਲਿੰਗ ਲਈ ਨੌਜਵਾਨਾਂ ਦੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਰੂਰਤ ਪੈਣ ਤੇ ਨੌਜਵਾਨਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਵੀ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਇਹ ਪਹਿਲਾ ਗੇੜ ਹੈ। ਅਗਲੇ ਗੇੜ ਵਿੱਚ ਹੋਰ ਨੌਜਵਾਨਾਂ ਨਾਲ ਇਹੀ ਪ੍ਰਕਿਰਿਆ ਦੁਹਰਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਉਨ੍ਹਾਂ ਇੱਕ- ਤਿਹਾਈ ਮੁਲਾਜ਼ਮਾਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਲਗਾ ਦਿੱਤਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਗਲੇ ਡੇਢ ਮਹੀਨੇ ਵਿੱਚ ਇਸ ਪਹਿਲਕਦਮੀ ਦੇ ਹਾਂ-ਪੱਖੀ ਨਤੀਜੇ ਮਿਲਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਨੌਜਵਾਨਾਂ ਨੂੰ ਬਚਾਉਣ ਦੇ ਨਾਲ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਵੀ ਦ੍ਰਿੜ ਸੰਕਲਪ ਹੈ। ਇਸ ਮੌਕੇ ਡੀਐੱਸਪੀ ਕੁਲਦੀਪ ਸਿੰਘ, ਥਾਣਾ ਮੁਖੀ ਸੰਦੌੜ ਗਗਨਦੀਪ ਸਿੰਘ ਧੂਰੀ, ਜਗਤਾਰ ਸਿੰਘ ਜੱਸਲ, ਡਾ. ਜਗਰੂਪ ਸਿੰਘ ਸੰਦੌੜ, ਚਮਕੌਰ ਸਿੰਘ ਕੌਰਾ ਅਧਿਕਾਰਤ ਪੰਚ ਸਮੇਤ ਇਲਾਕੇ ਦੇ ਪਤਵੰਤੇ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।

Advertisement

Advertisement