ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਲੀਵਾਲ ’ਤੇ ਹਮਲੇ ਦਾ ਮਾਮਲਾ: ਬਿਭਵ ਕੁਮਾਰ ਜ਼ਮਾਨਤ ਲਈ ਹਾਈ ਕੋਰਟ ਪੁੱਜਿਆ

07:27 AM Jun 13, 2024 IST

ਨਵੀਂ ਦਿੱਲੀ, 12 ਜੂਨ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਇਹ ਜ਼ਮਾਨਤ ਅਰਜ਼ੀ 14 ਜੂਨ ਨੂੰ ਹਾਈ ਕੋਰਟ ਦੇ ਛੁੱਟੀਆਂ ਵਾਲੇ ਇਕ ਬੈਂਚ ਅੱਗੇ ਸੁਣਵਾਈ ਵਾਸਤੇ ਸੂਚੀਬੱਧ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਮਾਲੀਵਾਲ ’ਤੇ ਹਮਲਾ ਕਰਨ ਦੇ ਲੱਗੇ ਦੋਸ਼ਾਂ ਤੋਂ ਬਾਅਦ 31 ਮਈ ਨੂੰ ਬਿਭਵ ਕੁਮਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। 7 ਜੂਨ ਨੂੰ ਤੀਸ ਹਜ਼ਾਰੀ ਵਿੱਚ ਇਕ ਟਰਾਇਲ ਕੋਰਟ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਦਾ ਕਹਿਣਾ ਸੀ ਕਿ ਉਹ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਖ਼ਦਸ਼ਾ ਹੈ ਕਿ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹਾਈ ਕੋਰਟ ਵਿੱਚ ਦਾਇਰ ਕੀਤੀ ਆਪਣੀ ਅਪੀਲ ਵਿੱਚ ਉਸ ਨੇ ਕਿਹਾ ਕਿ ਟਰਾਇਲ ਕੋਰਟ ਇਹ ਵਿਚਾਰਨ ਵਿੱਚ ਅਸਫਲ ਰਿਹਾ ਹੈ ਕਿ ਉਸ ਦੀ ਅੱਗੇ ਹਿਰਾਸਤ ਦੀ ਲੋੜ ਨਹੀਂ ਹੈ ਕਿਉਂਕਿ ਜਾਂਚ ਅਧਿਕਾਰੀ ਸਾਰੇ ਸਬੂਤ ਇਕੱਤਰ ਕਰ ਚੁੱਕਾ ਹੈ ਅਤੇ ਗਵਾਹਾਂ ਦੇ ਬਿਆਨ ਵੀ ਦਰਜ ਹੋ ਚੁੱਕੇ ਹਨ। ਹੁਣ ਪਟੀਸ਼ਨਰ ਨੂੰ ਅੱਗੇ ਨਿਆਂਇਕ ਹਿਰਾਸਤ ਵਿੱਚ ਰੱਖਣ ਨਾਲ ਕੋਈ ਫਾਇਦਾ ਨਹੀਂ ਹੋਵੇਗਾ। -ਪੀਟੀਆਈ

Advertisement

Advertisement
Advertisement