ਮਾਲੀਵਾਲ ਹਮਲਾ ਕੇਸ: ਕੇਜਰੀਵਾਲ ਦਾ ਸਹਿਯੋਗੀ ਵਿਭਵ ਕੁਮਾਰ ਜੇਲ੍ਹ ਤੋਂ ਰਿਹਾਅ
06:07 PM Sep 03, 2024 IST
ਨਵੀਂ ਦਿੱਲੀ, 3 ਸਤੰਬਰ
Advertisement
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਥੀ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਕੇਸ ’ਚ ਜ਼ਮਾਨਤ ਮਿਲਣ ਮਗਰੋਂ ਅੱਜ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਹ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਤਿਹਾੜ ਜੇਲ੍ਹ ’ਚ ਬੰਦ ਸੀ। ਸੂਤਰਾਂ ਨੇ ਦੱਸਿਆ ਕਿ ਵਿਭਵ ਕੁਮਾਰ ਨੂੰ ਦੁਪਹਿਰ 2 ਵਜੇ ਜੇਲ੍ਹ ਨੰਬਰ 5 ਤੋਂ ਰਿਹਾਅ ਕੀਤਾ ਗਿਆ। ਦੱਸਣਯੋਗ ਹੈ ਕਿ ਵਿਭਵ ਕੁਮਾਰ ਨੇ 13 ਮਈ ਨੂੰ ਕੇਜਰੀਵਾਲ ਦੀ ਅਧਿਕਾਰਤ ਰਿਹਾਇਸ਼ ’ਤੇ ਸਵਾਤੀ ਮਾਲੀਵਾਲ ’ਤੇ ਕਥਿਤ ਹਮਲਾ ਕਰ ਦਿੱਤਾ ਸੀ। ਦਿੱਲੀ ਪੁਲੀਸ ਨੇ ਉਸ ਨੂੰ 18 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਸੀ। -ਪੀਟੀਆਈ
Advertisement
Advertisement