ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੁਣਵਾਈ ਲਈ ਹਾਈ ਕੋਰਟ ਤਿਆਰ

09:51 PM Jul 01, 2024 IST

ਨਵੀਂ ਦਿੱਲੀ, 1 ਜੁਲਾਈ
ਦਿੱਲੀ ਹਾਈ ਕੋਰਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਦੀ ਸੁਣਵਾਈ ’ਤੇ ਰਾਜ਼ੀ ਹੋ ਗਈ ਹੈ ਜਿਸ ਵਿਚ ਬਿਭਵ ਕੁਮਾਰ ਨੇ ਮੁੱਖ ਮੰਤਰੀ ਨਿਵਾਸ ’ਤੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ’ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੋਈ ਹੈ। ਹਾਈ ਕੋਰਟ ਨੇ ਇਸ ਮਾਮਲੇ ’ਤੇ ਪੁਲੀਸ ਦਾ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ 31 ਮਈ ਨੂੰ ਇਸ ਪਟੀਸ਼ਨ ਨੂੰ ਬਰਕਰਾਰ ਰੱਖਣ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਅੱਜ ਇਸ ਮਾਮਲੇ ’ਚ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵੇਲੇ ਬਿਭਵ ਕੁਮਾਰ ਨਿਆਂਇਕ ਹਿਰਾਸਤ ਵਿਚ ਹੈ ਜਿਸ ’ਤੇ 13 ਮਈ ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ’ਤੇ ਮਾਲੀਵਾਲ ’ਤੇ ਕਥਿਤ ਹਮਲਾ ਕਰਨ ਦੇ ਦੋਸ਼ ਲੱਗੇ ਸਨ ਤੇ ਉਸ ਨੂੰ 18 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਜਸਟਿਸ ਅਨੂਪ ਕੁਮਾਰ ਮਹਿੰਦੀਰੱਤਾ ਦੇ ਇਕ ਹੋਰ ਬੈਂਚ ਨੇ ਮਾਲੀਵਾਲ ਦੇ ਵਕੀਲ ਨੂੰ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਲਈ ਅੱਜ ਸਮਾਂ ਦੇ ਦਿੱਤਾ ਹੈ। ਅਦਾਲਤ ਨੇ ਇਸ ਨੂੰ 8 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ। ਪੀਟੀਆਈ

Advertisement

Advertisement
Advertisement