For the best experience, open
https://m.punjabitribuneonline.com
on your mobile browser.
Advertisement

ਮਾਲੀਵਾਲ ਮਾਮਲੇ ਦੀ ਨਿਰਪੱਖ ਜਾਂਚ ਹੋਵੇ: ਕੇਜਰੀਵਾਲ

06:34 AM May 23, 2024 IST
ਮਾਲੀਵਾਲ ਮਾਮਲੇ ਦੀ ਨਿਰਪੱਖ ਜਾਂਚ ਹੋਵੇ  ਕੇਜਰੀਵਾਲ
Advertisement

* ਖ਼ਬਰ ਏਜੰਸੀ ਨੂੰ ਦਿੱਤੀ ਇੰਟਰਵਿਊ ’ਚ ਆਪਣੇ ਖਿਲਾਫ਼ ਦਰਜ ਕੇਸਾਂ ਨੂੰ ਬੋਗਸ ਦੱਸਿਆ
* ਪ੍ਰਧਾਨ ਮੰਤਰੀ ਬਣਨ ਦਾ ਕੋਈ ਇਰਾਦਾ ਨਾ ਹੋਣ ਦਾ ਦਾਅਵਾ

Advertisement

ਨਵੀਂ ਦਿੱਲੀ, 22 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਨਾਲ ਜੁੜੇ ਕੇਸ ਦੀ ਨਿਰਪੱਖ ਜਾਂਚ ਤੇ ਨਿਆਂ ਚਾਹੁੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਨਿਆਂਪਾਲਿਕਾ ਉੱਤੇ ਬਹੁਤ ਦਬਾਅ ਹੈ ਤੇ ਜੇਕਰ ਇੰਡੀਆ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਉਹ ਇਸ ਦਬਾਅ ਨੂੰ ਖ਼ਤਮ ਕਰਨਗੇ। ਉਨ੍ਹਾਂ ਆਪਣੇ ਖਿਲਾਫ਼ ਦਰਜ ਕੇਸਾਂ ਨੂੰ ਬੋਗਸ ਦੱਸਿਆ। ਕੇਜਰੀਵਾਲ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਦਾ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੇ ਪ੍ਰਧਾਨ ਮੰਤਰੀ ਬਾਰੇ ਫੈਸਲਾ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਹੋਵੇਗਾ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਸੁਨੀਤਾ ਦੀ ਚੋਣਾਂ ਵਿਚ ਕੋਈ ਦਿਲਚਸਪੀ ਨਹੀਂ ਹੈ।
ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਮਗਰੋਂ ਜੇਕਰ ਇੰਡੀਆ ਗੱਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਉਹ ਨਿਆਂਪਾਲਿਕਾ ਨੂੰ ਉਸ ’ਤੇ ਮੌਜੂਦਾ ਸਮੇਂ ਪਏ ‘ਵੱਡੇ ਦਬਾਅ’ ਤੋਂ ਮੁਕਤ ਕਰਨਗੇ। ਮੁੱਖ ਮੰਤਰੀ ਨੇ ਕਿਹਾ, ‘‘ਜੁਡੀਸ਼ਰੀ ਇਸ ਵੇਲੇ ਬਹੁਤ ਦਬਾਅ ਹੇਠ ਹੈ। ਸਾਰਿਆਂ ਨੂੰ ਪਤਾ ਹੈ ਕਿ ਉਹ ਇਸ ਵੇਲੇ ਕਿੰਨੇ ਦਬਾਅ ਵਿਚ ਕੰਮ ਕਰ ਰਹੇ ਹਨ।’’ ਉਨ੍ਹਾਂ ਕਿਹਾ, ‘‘ਜੇਕਰ ਜੁਡੀਸ਼ਰੀ ਤੋਂ ਦਬਾਅ ਚੁੱਕਿਆ ਜਾਂਦਾ ਹੈ ਤਾਂ ਨਿਰਪੱਖ ਨਿਆਂ ਮਿਲਣਾ ਸ਼ੁਰੂ ਹੋ ਜਾਵੇਗਾ।’’ ਆਪ ਦੇ ਕੌਮੀ ਕਨਵੀਨਰ ਨੇ ਕਿਹਾ, ‘‘ਮੇਰੇ ਖਿਲਾਫ਼ ਦਰਜ ਸਾਰੇ ਕੇਸ ਬੋਗਸ ਹਨ। ਕਿਤੇ ਵੀ ਕੋਈ ਪੈਸਿਆਂ ਦਾ ਲੈਣ ਦੇਣ ਨਹੀਂ ਹੋਇਆ। ਇਕ ਪੈਸਾ ਨਹੀਂ ਮਿਲਿਆ। ਜੇਕਰ ਭ੍ਰਿਸ਼ਟਾਚਾਰ ਕੀਤਾ ਹੁੰਦਾ ਤਾਂ ਫਿਰ ਪੈਸਾ ਕਿੱਥੇ ਚਲਾ ਗਿਆ?’’ ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਦਾ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਨ ਦਾ ਕੋਈ ‘ਇਰਾਦਾ’ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਨਿਸ਼ਾਨਾ ਦੇਸ਼ ਤੇ ਸੰਵਿਧਾਨ ਨੂੰ ‘ਤਾਨਾਸ਼ਾਹੀ’ ਤੋਂ ਬਚਾਉਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਭਾਜਪਾ ਮੁੜ ਸੱਤਾ ਵਿਚ ਆ ਗਈ ਤਾਂ ਵਿਰੋਧੀ ਧਿਰ ਦੇ ਸਾਰੇ ਆਗੂ ਜੇਲ੍ਹਾਂ ਵਿਚ ਹੋਣਗੇ ਤੇ ਇਹ ਚੋਣਾਂ ਨੂੰ ਹਾਈਜੈਕ ਕਰ ਲਏਗੀ। ਕੇਜਰੀਵਾਲ ਨੇ ਕਿਹਾ ਕਿ ਇੰਡੀਆ ਗੱਠਜੋੜ ਦੇ ਪ੍ਰਧਾਨ ਮੰਤਰੀ ਬਾਰੇ ਫੈਸਲਾ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਕੀਤਾ ਜਾਵੇਗਾ।

‘ਮੇਰੇ ਬਿਮਾਰ ਮਾਤਾ-ਪਿਤਾ ਤੋਂ ਅੱਜ ਪੁੱਛ-ਪੜਤਾਲ ਕਰ ਸਕਦੀ ਹੈ ਪੁਲੀਸ’

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪੁਲੀਸ ਵੀਰਵਾਰ ਨੂੰ ਉਸ ਦੇ ‘ਬਿਮਾਰ’ ਮਾਤਾ-ਪਿਤਾ ਤੋਂ ਪੁੱਛ-ਪੜਤਾਲ ਕਰਨ ਲਈ ਆਏਗੀ। ਕੇਜਰੀਵਾਲ ਨੇ ਪੁੱਛ-ਪੜਤਾਲ ਲਈ ਕੋਈ ਕਾਰਨ ਸਪਸ਼ਟ ਨਹੀਂ ਕੀਤਾ, ਪਰ ਸ਼ੱਕ ਹੈ ਕਿ ਪੁਲੀਸ ਸਵਾਤੀ ਮਾਲੀਵਾਲ ਕੁੱਟਮਾਰ ਕੇਸ ਦੇ ਸਬੰਧ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦਸਤਕ ਦੇ ਸਕਦੀ ਹੈ। ਕੇਜਰੀਵਾਲ ਨੇ ਐਕਸ ’ਤੇ ਹਿੰਦੀ ਵਿਚ ਇਕ ਪੋਸਟ ’ਚ ਕਿਹਾ, ‘‘ਦਿੱਲੀ ਪੁਲੀਸ ਭਲਕੇ ਮੇਰੇ ਬਜ਼ੁਰਗ ਤੇ ਬਿਮਾਰ ਮਾਤਾ-ਪਿਤਾ ਤੋਂ ਪੁੱਛ-ਪੜਤਾਲ ਕਰਨ ਲਈ ਆਏਗੀ।’’ -ਪੀਟੀਆਈ

Advertisement
Author Image

joginder kumar

View all posts

Advertisement
Advertisement
×