ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਲੀਵਾਲ ਕੇਸ: ਵਿਭਵ ਕੁਮਾਰ ਦੀ ਅਪੀਲ ’ਤੇ ਹਾਈ ਕੋਰਟ ਅੱਜ ਸੁਣਾਏਗੀ ਫੈਸਲਾ

07:36 AM Jul 01, 2024 IST

ਨਵੀਂ ਦਿੱਲੀ, 30 ਜੂਨ
ਦਿੱਲੀ ਹਾਈ ਕੋਰਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ‘ਆਪ’ ਐੱਮਪੀ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਨਾਲ ਜੁੜੇ ਕੇਸ ਵਿਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਦੀ ਪਟੀਸ਼ਨ ’ਤੇ ਸੋਮਵਾਰ ਨੂੰ ਫੈਸਲਾ ਸੁਣਾਏਗੀ। ਜਸਟਿਸ ਸਵਰਨਾ ਕਾਂਤ ਸ਼ਰਮਾ ਨੇ ਦਿੱਲੀ ਪੁਲੀਸ ਵੱਲੋੋਂ ਪੇਸ਼ ਵਕੀਲਾਂ ਤੇ ਕੁਮਾਰ ਦੇ ਵਕੀਲ ਦੀਆਂ ਦਲੀਲਾਂ ਸੁਣਨ ਮਗਰੋਂ 31 ਮਈ ਨੂੰ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਕੁਮਾਰ ਇਸ ਵੇਲੇ ਨਿਆਂਇਕ ਹਿਰਾਸਤ ਵਿਚ ਹੈ। ਕੇਜਰੀਵਾਲ ਦੇ ਦਫ਼ਤਰ ਵਿਚ ਮਾਲੀਵਾਲ ’ਤੇ 13 ਮਈ ਨੂੰ ਕਥਿਤ ਹਮਲੇ ਦੀ ਘਟਨਾ ਮਗਰੋਂ ਵਿਭਵ ਕੁਮਾਰ ਨੂੰ 18 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਕੁਮਾਰ ਨੇ ਪਟੀਸ਼ਨ ਵਿਚ ਆਪਣੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਐਲਾਨੇ ਜਾਣ ਦੀ ਮੰਗ ਕਰਦਿਆਂ ਇਸ ਨੂੰ ਕ੍ਰਿਮੀਨਲ ਪ੍ਰੋਸੀਜ਼ਰ ਕੋਡ ਦੀ ਧਾਰਾ 41ਏ ਵਿਚਲੀਆਂ ਵਿਵਸਥਾਵਾਂ ਦੀ ਉਲੰਘਣਾ ਦੱਸਿਆ ਸੀ। -ਪੀਟੀਆਈ

Advertisement

Advertisement
Advertisement