ਰਿਸ਼ਵਤ ਲੈਂਦਾ ਮਾਲ ਪਟਵਾਰੀ ਗ੍ਰਿਫ਼ਤਾਰ
10:30 AM Aug 31, 2024 IST
Advertisement
ਗੁਰਨਾਮ ਸਿੰਘ ਅਕੀਦਾ
ਪਟਿਆਲਾ, 30 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਣ ਗਿਰ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਨੂੰ ਪਟਿਆਲਾ ਵਿੱਚ ਜ਼ਮੀਨ ਦੇ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ ਨਗਰ, ਪਿੰਡ ਕਰਹਾਲੀ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰ ਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੇ ਦਾਦੇ ਦੀ ਜ਼ਮੀਨ ਉਸ ਦੇ ਨਾਂ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ’ਚ ਕੇਸ ਦਰਜ ਕਰ ਲਿਆ ਹੈ। ਉਸ ਨੂੰ ਭਲ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Advertisement
Advertisement