ਮਲੌਟ: ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ
03:20 PM Feb 23, 2024 IST
Advertisement
ਲਖਵਿੰਦਰ ਸਿੰਘ
ਮਲੋਟ, 23 ਫਰਵਰੀ
ਅੱਜ ਇਥੋਂ ਦੀ ਦਾਣਾ ਮੰਡੀ ਵਿਖੇ ਦਰਜਨ ਦੇ ਕਰੀਬ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ ਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਹੋਰ ਨੇਤਾਵਾਂ ਦੇ ਪੁਤਲੇ ਫੂਕੇ। ਇਸ ਮੌਕੇ ਕੌਮੀ ਕਿਸਾਨ ਯੂਨੀਅਨ ਦੇ ਮੁੱਖ ਬੁਲਾਰੇ ਲੱਖਾ ਸ਼ਰਮਾ, ਕਿਰਤੀ ਕਿਸਾਨ ਯੂਨੀਅਨ ਦੇ ਜਸਦੇਵ ਸਿੰਘ ਸੰਧੂ, ਇੰਦਰਜੀਤ ਸਿੰਘ ਮੁੱਖ ਆਗੂ ਬੀਕੇਯੂ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਗੁਰਪ੍ਰੀਤ ਸਿੰਘ ਅਤੇ ਕਬਰਵਾਲਾ ਤੋਂ ਜੁਗਰਾਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ 'ਤੇ ਜ਼ੁਲਮ ਢਾਹ ਰਹੀ ਹੈ, ਜਿਸ ਦਾ ਖਮਿਆਜ਼ਾ ਉਸ ਨੂੰ ਭੁਗਤਣਾ ਪਵੇਗਾ। ਇਸ ਮੌਕੇ ਸਾਬਕਾ ਫੌਜੀ ਰਾਮ ਸਰੂਪ, ਮਹਿਲ ਸਿੰਘ ਸ਼ਾਮ ਖੇੜਾ, ਗੁਰਸੇਵਕ ਸਿੰਘ ਹਾਜ਼ਰ ਸਨ।
Advertisement
Advertisement
Advertisement