ਮਲੂਕਾ ਨੇ ਕਾਂਗੜ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ
07:23 AM Nov 03, 2023 IST
Advertisement
ਬਠਿੰਡਾ (ਪੱਤਰ ਪ੍ਰੇਰਕ): ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ 2002 ਤੋਂ ਲੈ ਕੇ 2022 ਤੱਕ ਕਾਂਗੜ ਅਤੇ ਮਲੂਕਾ ਹਮੇਸ਼ਾ ਵਿਰੋਧੀ ਰਹੇ ਹਨ। ਕਾਂਗੜ ਦੇ ਭਾਜਪਾ ਵਿੱਚ ਚਲੇ ਜਾਣ ’ਤੇ ਇਹ ਜੰਗ ਕੁਝ ਮੱਠੀ ਪੈ ਗਈ ਸੀ। ਪਿਛਲੇ ਦਿਨੀਂ ਕਾਂਗੜ ਦੀ ਘਰ ਵਾਪਸੀ ਤੋਂ ਬਾਅਦ ਮਲੂਕਾ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੰਦਿਆਂ ਕਾਂਗੜ ਦੇ ਵਾਰ-ਵਾਰ ਪਾਰਟੀਆਂ ਬਦਲਣ ’ਤੇ ਟਿੱਪਣੀਆਂ ਕੀਤੀਆਂ ਸਨ। ਇਸ ਦੇ ਜਵਾਬ ਵਿੱਚ ਕਾਂਗੜ ਨੇ ਵੀ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਮਲੂਕਾ ਖ਼ਿਲਾਫ਼ ਕਈ ਟਿੱਪਣੀਆਂ ਕੀਤੀਆਂ ਸਨ। ਸ੍ਰੀ ਮਲੂਕਾ ਨੇ ਕਿਹਾ ਕਿ ਕਾਂਗੜ ਵੱਲੋਂ ਉਨ੍ਹਾਂ ਖ਼ਿਲਾਫ਼ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਮਾਣਹਾਨੀ ਨੋਟਿਸ ਭੇਜਿਆ ਹੈ। ਉਨ੍ਹਾਂ ਕਿਹਾ ਕਿ ਜੇ ਕਾਂਗੜ ਕੋਲ ਕੋਈ ਠੋਸ ਸਬੂਤ ਹਨ ਤਾਂ ਉਹ ਪੇਸ਼ ਕਰੇ ਨਹੀਂ ਤਾਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ।
Advertisement
Advertisement