ਮਲੂਕਾ ਦੀ ਨੂੰਹ ਵੱਲੋਂ ਨੌਕਰੀ ਦੇ ਲਾਭ ਦੇਣ ਦੀ ਅਪੀਲ
06:54 AM Dec 27, 2024 IST
ਪੱਤਰ ਪ੍ਰੇਰਕ
ਬਠਿੰਡਾ, 26 ਦਸੰਬਰ
ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਸਾਬਕਾ ਆਈਏਐੱਸ ਪਰਮਪਾਲ ਕੌਰ ਸਿੱਧੂ ਨੇ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਵਿੱਚ ਅਪੀਲ ਦਰਜ ਕਰਦਿਆ ਨੌਕਰੀ ਬਦਲੇ ਦਿੱਤੇ ਜਾਣ ਵਾਲੇ ਲਾਭ ਲੈਣ ਲਈ ਬੇਨਤੀ ਕੀਤੀ ਹੈ। ਪਰਮਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਸੇਵਾ ਬਦਲੇ ਹੱਕ ਦੇ ਲਾਭ ਹਾਲੇ ਤੱਕ ਨਹੀਂ ਦਿੱਤੇ ਗਏ। ਉਨ੍ਹਾਂ ਅੱਜ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਬਤੌਰ ਭਾਜਪਾ ਉਮੀਦਵਾਰ ਚੋਣ ਲੜਨ ਲਈ ਵਾਲੰਟਰੀ ਰਿਟਾਇਰਮੈਂਟ ਸਕੀਮ (ਵੀਆਰਐੱਸ) ਲਈ ਅਰਜ਼ੀ ਦਿੱਤੀ ਸੀ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਵੀਆਰਐੱਸ ਮਨਜ਼ੂਰ ਨਹੀਂ ਕੀਤੀ ਗਈ ਅਤੇ ਸਰਕਾਰ ਦੇ ਦਬਾਅ ਹੇਠ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ ਸੀ।
Advertisement
Advertisement