ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲਵਿੰਦਰ ਮਾਲੀ ਨੂੰ ਮੁੜ 14 ਦਿਨਾਂ ਲਈ ਜੁਡੀਸ਼ਲ ਰਿਮਾਂਡ ’ਤੇ ਭੇਜਿਆ

08:03 AM Oct 15, 2024 IST

ਪੱਤਰ ਪ੍ਰੇਰਕ
ਐੱਸਏਐਸ ਨਗਰ (ਮੁਹਾਲੀ), 14 ਅਕਤੂਬਰ
ਮੁਹਾਲੀ ਅਦਾਲਤ ਨੇ ਮਾਲਵਿੰਦਰ ਸਿੰਘ ਮਾਲੀ ਦਾ 28 ਅਕਤੂਬਰ ਤੱਕ ਜੁਡੀਸ਼ਲ ਰਿਮਾਂਡ ਹੋਰ ਵਧਾ ਦਿੱਤਾ ਹੈ। ਪੰਚਾਇਤ ਚੋਣਾਂ ਕਾਰਨ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਮਾਲੀ ਦੀ ਫਿਜ਼ੀਕਲ ਪੇਸ਼ੀ ਨਹੀਂ ਹੋ ਸਕੀ। ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਉਧਰ, ਮਾਲਵਿੰਦਰ ਸਿੰਘ ਮਾਲੀ ਵਿਰੁੱਧ ਦਰਜ ਕੀਤੇ ਝੂਠੇ ਕੇਸ ਨੂੰ ਖ਼ਾਰਜ ਕਰਵਾਉਣ ਅਤੇ ਬੋਲਣ ਦੀ ਸੰਵਿਧਾਨਿਕ ਆਜ਼ਾਦੀ ਦੀ ਰੱਖਿਆ ਲਈ ਸਿਵਲ ਸੁਸਾਇਟੀਜ਼ ਵੱਲੋਂ ਅਗਲਾ ਪ੍ਰੋਗਰਾਮ ਉਲੀਕਣ ਲਈ ਇਨਸਾਫ਼ਪਸੰਦ ਲੋਕਾਂ, ਸਮੂਹ ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ ਦੀ ਮੀਟਿੰਗ 18 ਅਕਤੂਬਰ ਨੂੰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਪਲਾਟ ਨੰਬਰ-1, ਸੈਕਟਰ-28, ਚੰਡੀਗੜ੍ਹ ਵਿੱਚ ਸਵੇਰੇ 11 ਵਜੇ ਸੱਦੀ ਗਈ ਹੈ।

Advertisement

Advertisement