For the best experience, open
https://m.punjabitribuneonline.com
on your mobile browser.
Advertisement

ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ ਨੂੰ ‘ਨੌਕਰੀਆਂ ਖਾਣ ਵਾਲੀ’ ਕਹਿ ਕੇ ਭੰਡਿਆ

06:47 AM Apr 27, 2024 IST
ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ ਨੂੰ ‘ਨੌਕਰੀਆਂ ਖਾਣ ਵਾਲੀ’ ਕਹਿ ਕੇ ਭੰਡਿਆ
Advertisement

ਪਿੰਗਲਾ/ਗਰਬੇਟਾ, 26 ਅਪਰੈਲ
ਇਥੇ ਟੀਐਮਸੀ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ ਨੂੰ ‘‘ਨੌਕਰੀ ਖਾਣ ਵਾਲੀ’ ਕਹਿ ਕੇ ਸੰਬੋਧਨ ਕੀਤਾ। ਮਮਤਾ ਬੈਨਰਜੀ ਨੇ ਕਿਹਾ ਲੋਕ ਲਗਪਗ 26,000 ਅਧਿਆਪਕਾਂ ਦੀ ਰੋਜ਼ੀ-ਰੋਟੀ ਖੋਹਣ ਦੀ ਸਾਜ਼ਿਸ਼ ਕਰਨ ਲਈ ਭਾਜਪਾ ਦੇ ਨੇਤਾਵਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਉਹ ਇਥੇ ਟੀਐੱਮਸੀ ਦੇ ਘਾਟਲ ਤੋਂ ਉਮੀਦਵਾਰ ਦੇਵ ਦੇ ਸਮਰਥਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਸੀਪੀਆਈ (ਐਮ) ਅਤੇ ਕਾਂਗਰਸ ’ਤੇ ਵੀ ਨਿਸ਼ਾਨੇ ਸੇਧੇ। ਉਨ੍ਹਾਂ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਸੂਬੇ ’ਚ ਭਾਜਪਾ ਦੀਆਂ ‘ਅੱਖਾਂ ਅਤੇ ਕੰਨ’ ਕਿਹਾ। ਉਨ੍ਹਾਂ ਕਿਹਾ, ‘‘ਤੁਸੀਂ ਟਾਈਗਰਾਂ ਬਾਰੇ ਤਾਂ ਸੁਣਿਆ ਹੈ, ਪਰ ਕੀ ਤੁਸੀਂ ਨੌਕਰੀਆਂ ਖਾਣ ਵਾਲੀ ਭਾਜਪਾ ਬਾਰੇ ਸੁਣਿਆ ਹੈ?’’ ਬੈਨਰਜੀ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਭਾਜਪਾ, ਸੀਪੀਆਈ (ਐਮ) ਅਤੇ ਕਾਂਗਰਸ ਦੇ ਆਗੁੂਆਂ ਦੀਆਂ ਪ੍ਰਤੀਕਿਰਿਆਵਾਂ ਤੋਂ ‘ਸਾਜ਼ਿਸ਼’ ਸਪੱਸ਼ਟ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਅਜਿਹੀਆਂ ਸਾਜ਼ਿਸ਼ਾਂ ਲਈ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ 10 ਲੱਖ ਲੋਕਾਂ ਦੀ ਭਰਤੀ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਰੋਕਣ ਲਈ ਫਿਰ ਤੋਂ ‘ਸਾਜ਼ਿਸ਼’ ਰਚ ਰਹੀ ਹੈ। ਉਨ੍ਹਾਂ ਕਿਹਾ ਕਿ, ‘‘ਜੇ 26,000 ਅਧਿਆਪਕ ਚਲੇ ਗਏ ਤਾਂ ਸਰਕਾਰੀ ਸਕੂਲਾਂ ਵਿੱਚ ਕੌਣ ਪੜ੍ਹਾਏਗਾ? ਕੀ ਹੁਣ ਆਰਐਸਐਸ ਸੰਭਾਲ ਲਵੇਗੀ?’’ ਬੈਨਰਜੀ ਨੇ ਭਾਜਪਾ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਸ ਨੇ ਤੇਜ਼ ਗਰਮੀ ਦੀ ਪ੍ਰਵਾਹ ਕੀਤੇ ਬਿਨਾਂ ਚੋਣ ਕਮਿਸ਼ਨ ਨੂੰ ਪੱਛਮੀ ਬੰਗਾਲ ਵਿੱਚ ਸੱਤ ਗੇੜਾਂ ’ਚ ਚੋਣਾਂ ਕਰਵਾਉਣ ਲਈ ਮਜਬੂਰ ਕੀਤਾ।’’ -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×