ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਤੇ ਹੋਰ ਅਮਲੇ ਦੀ ਨਿਯੁਕਤੀ ਰੱਦ ਕਰਨ ਖਿਲਾਫ਼ ਸੁਪਰੀਮ ਕੋਰਟ ਪੁੱਜੀ ਮਮਤਾ ਸਰਕਾਰ

07:20 AM Apr 25, 2024 IST

ਨਵੀਂ ਦਿੱਲੀ: ਪੱਛਮੀ ਬੰਗਾਲ ਸਰਕਾਰ 25,753 ਅਧਿਆਪਕਾਂ ਤੇ ਹੋਰ ਅਮਲੇ ਦੀ ਨਿਯੁਕਤੀ ਰੱਦ ਕਰਨ ਦੇ ਕਲਕੱਤਾ ਹਾਈ ਕੋਰਟ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਪਹੁੰਚ ਗਈ ਹੈ। ਸੂਬੇ ਦੇ ਸਕੂਲ ਸਰਵਿਸ ਕਮਿਸ਼ਨ (ਐੱਸਐੱਸਸੀ) ਨੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਇਹ ਨਿਯੁਕਤੀਆਂ ਕੀਤੀਆਂ ਸਨ। ਸੂਬਾ ਸਰਕਾਰ ਨੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਨਿਯੁਕਤੀਆਂ ‘ਆਪਹੁਦਰੇ’ ਢੰਗ ਨਾਲ ਰੱਦ ਕੀਤੀਆਂ ਗਈਆਂ ਹਨ। ਹਾਈ ਕੋਰਟ ਨੇ ਪਟੀਸ਼ਨਰ ਰਾਜ ਨੂੰ ਇਸ ਫੈਸਲੇ ਕਰਕੇ ਖੜ੍ਹੀ ਹੋਣ ਵਾਲੀ ਮੁਸ਼ਕਲ ਨਾਲ ਸਿੱਝਣ ਲਈ ਲੋੜੀਂਦਾ ਸਮਾਂ ਨਹੀਂ ਦਿੱਤਾ। -ਪੀਟੀਆਈ

Advertisement

Advertisement
Advertisement