ਕੈਬਨਿਟ ਮੰਤਰੀ ਦਾ ਜਾਅਲੀ ਪੀਏ ਬਣ ਕੇ ਠੱਗਣ ਵਾਲਾ ਗ੍ਰਿਫ਼ਤਾਰ
10:44 AM Feb 17, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਫਰਵਰੀ
ਥਾਣਾ ਜਮਾਲਪੁਰ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਪੰਜਾਬ ਦੇ ਇੱਕ ਮੰਤਰੀ ਦਾ ਪੀਏ ਬਣ ਕੇ ਠੱਗੀ ਮਾਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਨਿਊ ਬਸੰਤ ਵਿਹਾਰ ਵਾਸੀ ਵਿੱਕੀ ਵਰਮਾ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਕੁਲਦੀਪ ਸਿੰਘ ਵਾਸੀ ਜਨਤਾ ਕਲੋਨੀ ਜੋਧੇਵਾਲ ਬਸਤੀ ਨੇ ਖ਼ੁਦ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਪੀਏ ਦੱਸ ਕੇ ਉਸ ਕੋਲੋਂ 3 ਲੱਖ ਰੁਪਏ ਠੱਗੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕੁਲਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਦੇ ਸਾਥੀ ਬਿੱਟੂ ਭਾਟੀਆ ਦੀ ਭਾਲ ਕੀਤੀ ਜਾ ਰਹੀ ਹੈ।
Advertisement
Advertisement