ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਟੀਐੱਮ ਕਾਰਡ ਬਦਲ ਕੇ ਧੋਖਾਧੜੀ ਕਰਨ ਵਾਲਾ ਗ੍ਰਿਫ਼ਤਾਰ

08:56 AM Dec 14, 2024 IST

ਪੱਤਰ ਪ੍ਰੇਰਕ
ਫਿਲੌਰ, 13 ਦਸੰਬਰ
ਪੁਲੀਸ ਨੇ ਏਟੀਐੱਮ ਬਦਲ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਉਪ ਪੁਲੀਸ ਕਪਤਾਨ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਦੀ ਅਗਵਾਈ ਹੇਠ ਥਾਣਾ ਫਿਲੌਰ ਦੀ ਟੀਮ ਨੇ ਇਹ ਕਾਰਵਾਈ ਕੀਤੀ ਹੈ। ਪੁਲੀਸ ਨੇ ਕਮਲਜੀਤ ਸਿੰਘ ਉਰਫ਼ ਕੰਮਾ ਨੂੰ ਕਾਬੂ ਕੀਤਾ ਹੈ, ਜੋ ਭੋਲੇ-ਭਾਲੇ ਲੋਕਾਂ ਨੂੰ ਪੈਸੇ ਕਢਵਾਉਣ ਵਿੱਚ ਸਹਾਇਤਾ ਕਰਨ ਦੇ ਬਹਾਨੇ ਨਾਲ ਉਨ੍ਹਾਂ ਦੇ ਏਟੀਐੱਮ ਕਾਰਡ ਬਦਲ ਕੇ ਧੋਖਾਧੜੀ ਕਰਦਾ ਸੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲੀਸ ਉਸ ਦਾ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕਰ ਰਹੀ ਹੈ।

Advertisement

Advertisement